ਪ੫ਦੀਪ ਬੇਦੀ, ਹਰਚੋਵਾਲ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨਾਲ ਕੀਤੇ ਕਰਜ਼ਾ ਮਾਫ਼ੀ ਦੇ ਵਾਅਦੇ ਨੂੰ ਨਿਭਾਉਂਦਿਆਂ ਛੋਟੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਿਸਾਨੀ ਕਰਜ਼ਾ ਮਾਫ਼ ਕੀਤਾ ਹੈ। ਕਿਸਾਨੀ ਕਰਜ਼ੇ ਮਾਫ਼ ਕਰਨ ਦੇ ਨਾਲ ਰਾਜ ਸਰਕਾਰ ਛੇਤੀ ਹੀ ਖੇਤ ਮਜ਼ਦੂਰਾਂ ਦੇ ਵੀ 50 ਹਜ਼ਾਰ ਰੁਪਏ ਤੱਕ ਦੇ ਕਰਜ਼ੇ ਮਾਫ਼ ਕਰਨ ਜਾ ਰਹੀ ਹੈ ਤਾਂ ਜੋ ਗ਼ਰੀਬ ਖੇਤ ਮਜ਼ਦੂਰ ਪਰਿਵਾਰਾਂ ਨੂੰ ਵੀ ਕਰਜ਼ੇ ਦੇ ਜੂਲੇ ਤੋਂ ਮੁਕਤੀ ਦਿਵਾਈ ਜਾ ਸਕੇ। ਇਹ ਪ੫ਗਟਾਵਾ ਹਲਕਾ ਸ੫ੀ ਹਰਗੋਬਿੰਦਪੁਰ ਦੇ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਘੁਮਾਣ ਵਿਖੇ ਹਲਕੇ ਦੇ 68 ਕਿਸਾਨਾਂ ਨੂੰ 78 ਲੱਖ 12 ਹਜ਼ਾਰ ਰੁਪਏ ਦੇ ਕਿਸਾਨੀ ਕਰਜ਼ੇ ਮਾਫ਼ ਕਰਨ ਦੇ ਸਰਟੀਫਿਕੇਟ ਵੰਡਣ ਮੌਕੇ ਆਪਣੇ ਸੰਬੋਧਨ ਦੌਰਾਨ ਕੀਤਾ। ਵਿਧਾਇਕ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਕਰਜ਼ਾ ਮੁਕਤੀ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ 9035 ਕਿਸਾਨਾਂ ਦਾ 60 ਕਰੋੜ ਰੁਪਏ ਦਾ ਕਿਸਾਨੀ ਕਰਜ਼ਾ ਮਾਫ਼ ਕੀਤਾ ਜਾ ਚੁੱਕਾ ਹੈ ਜਿਸ ਵਿੱਚ ਬਟਾਲਾ ਤਹਿਸੀਲ ਦੇ 3015 ਕਿਸਾਨਾਂ ਨੂੰ 18 ਕਰੋੜ 97 ਲੱਖ ਕਰਜ਼ਾ ਮੁਕਤੀ ਦੀ ਰਾਹਤ ਮਿਲੀ ਹੈ। ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਕਹਿਣੀ ਅਤੇ ਕਥਨੀ ਦੇ ਪੱਕੇ ਹਨ। ਉਨ੍ਹਾਂ ਨੇ ਕਿਸਾਨਾਂ ਨਾਲ ਚੋਣਾਂ ਤੋਂ ਪਹਿਲਾਂ ਜੋ ਕਰਜ਼ਾ ਮੁਕਤੀ ਦਾ ਵਾਅਦਾ ਕੀਤਾ ਸੀ, ਉਸਨੂੰ ਨਿਭਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸਨੇ ਆਪਣੇ ਕਿਸਾਨਾਂ ਨੂੰ ਸੰਕਟ 'ਚੋਂ ਕੱਢਣ ਲਈ ਉਨ੍ਹਾਂ ਦਾ ਕਰਜ਼ਾ ਮਾਫ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਕਰਜ਼ਾ ਮੁਕਤੀ ਮੁਹਿੰਮ ਸੂਬੇ ਦੀ ਕਿਸਾਨੀ ਵਿੱਚ ਨਵੀਂ ਜਾਨ ਪਾਏਗੀ। ਸੂਬੇ ਦੇ ਕਿਸਾਨ ਇੱਕ ਫਿਰ ਤੋਂ ਖ਼ੁਸ਼ਹਾਲ ਹੋ ਸਕਣਗੇ। ਇਸ ਮੌਕੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਨੀਲ ਕੁਮਾਰ ਵੀ ਹਾਜ਼ਰ ਸਨ।
from Punjabi News -punjabi.jagran.com https://ift.tt/2M4K8cM
via IFTTT
No comments:
Post a Comment