Responsive Ads Here

Thursday, June 7, 2018

ਗ਼ਰੀਬ ਵਰਗ ਨੂੰ ਸਮੇਂ ਦੀਆਂ ਸਰਕਾਰਾਂ ਨੇ ਕੀਤਾ ਅੱਖੋਂ ਪਰੋਖੇ : ਗੰਧੜ

ਜਤਿੰਦਰ ਸਿੰਘ ਭੰਵਰਾ, ਸ੫ੀ ਮੁਕਤਸਰ ਸਾਹਿਬ : ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਦੀ ਇਕ ਅਹਿਮ ਮੀਟਿੰਗ ਪਿੰਡ ਤਾਮਕੋਟ ਵਿਖੇ ਜ਼ਿਲ੍ਹਾ ਪ੫ਧਾਨ ਜਸਵਿੰਦਰ ਸਿੰਘ ਗੰਧੜ ਦੀ ਪ੫ਧਾਨਗੀ ਹੇਠ ਹੋਈ। ਕਸ਼ਮੀਰ ਸਿੰਘ ਤੇ ਬੀਬੀ ਮਨਜੀਤ ਕੌਰ ਵੱਲੋਂ ਰੱਖੀ ਗਈ ਇਸ ਮੀਟਿੰਗ 'ਚ ਵੱਡੀ ਗਿਣਤੀ 'ਚ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਜ਼ਿਲ੍ਹਾ ਪ੫ਧਾਨ ਜਸਵਿੰਦਰ ਸਿੰਘ ਗੰਧੜ ਨੇ ਕਿਹਾ ਕਿ ਦੇਸ਼ ਨੂੰ ਅਜ਼ਾਦ ਹੋਇਆਂ ਲੰਮਾਂ ਸਮਾਂ ਬੀਤ ਗਿਆ ਹੈ ਪਰ ਸਰਕਾਰਾਂ ਨੇ ਗਰੀਬ ਪਰਿਵਾਰਾਂ ਬਾਰੇ ਕੁਝ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਅੱਜ ਹਰੇਕ ਵਰਗ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਤੋਂ ਦੁੱਖੀ ਹੈ। ਗੁਰਮੇਲ ਸਿੰਘ ਦੋਦਾ ਨੇ ਕਿਹਾ ਕਿ ਗਰੀਬ ਮਜ਼ਦੂਰਾਂ ਦਾ ਕੰਮ ਖਤਮ ਹੋ ਰਿਹਾ ਹੈ ਤੇ ਉਨ੍ਹਾਂ ਨੂੰ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਅੌਖਾ ਹੋ ਗਿਆ ਹੈ ਤੇ ਆਰਥਿਕ ਤੰਗੀ ਕਾਰਨ ਉਹ ਆਪਣੇ ਬੱÎਚਿਆਂ ਨੂੰ ਪੜ੍ਹਾਉਣ ਤੋਂ ਵੀ ਅਸਮਰੱਥ ਹਨ। ਉਨ੍ਹਾਂ ਕਿਹਾ ਕਿ ਪੜ੍ਹ ਲਿਖ ਕੇ ਨੌਜਵਾਨ ਬੇਰੁਜ਼ਗਾਰ ਫਿਰ ਰਹੇ ਹਨ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੫ਧਾਨ ਜਸਵਿੰਦਰ ਸਿੰਘ ਗੰਧੜ ਨੇ ਕਿਹਾ ਕਿ ਸੰਵਿਧਾਨ 'ਚ ਲਿਖੇ ਅਧਿਕਾਰ ਹਾਲੇ ਤੱਕ ਗਰੀਬ ਵਰਗ ਨੂੰ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਵੋਟ ਦੀ ਕੀਮਤ ਸਮਝਦਿਆਂ ਲੋਕਾਂ ਨੂੰ ਚੋਣਾਂ ਮੌਕੇ ਸਬਜ਼ਬਾਗ ਵਿਖਾਉਣ ਵਾਲੇ ਲੀਡਰਾਂ ਨੂੰ ਵੋਟ ਨਹੀਂ ਪਾਉਣੀ ਚਾਹੀਦੀ। ਇਸ ਮੌਕੇ ਸ਼ਾਮਲ ਲੋਕਾਂ ਨੇ ਵਿਸ਼ਵਾਸ਼ ਦਿਵਾਇਆ ਕਿ ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਚੱਲਣਗੇ। ਇਸ ਮੌਕੇ ਜਸਪਾਲ ਸਿੰਘ, ਗੁਰਜੰਟ ਸਿੰਘ, ਬਲਜਿੰਦਰ ਕੌਰ, ਮਨਜੀਤ ਕੌਰ, ਪਰਮਜੀਤ ਕੌਰ, ਗੁਲਜਾਰ ਕੌਰ, ਨੱਥੂ ਸਿੰਘ, ਸੇਵਕ ਸਿੰਘ, ਗੁਰਮੀਤ ਸਿੰਘ ਆਦਿ ਮੌਜੂਦ ਸਨ।



from Punjabi News -punjabi.jagran.com https://ift.tt/2sDZEnM
via IFTTT

No comments:

Post a Comment