Responsive Ads Here

Thursday, June 7, 2018

ਮੋਦੀ ਸਰਕਾਰ ਖ਼ਿਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾ

ਪਵਨ ਤ੫ੇਹਨ, ਬਟਾਲਾ

ਪੰਜਾਬ ਕਾਂਗਰਸ ਪ੫ਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਦੀ ਅਗਵਾਈ ਹੇਠ ਹਜ਼ਾਰਾਂ ਲੋਕਾਂ ਦੇ ਇਕੱਠ ਵੱਲੋਂ ਬਟਾਲਾ ਸ਼ਹਿਰ ਵਿਖੇ ਪੈਟਰੋਲੀਅਮ ਪਦਾਰਥਾਂ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਕੇਂਦਰ ਦੀ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ, ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਅਭਿਨਵ ਸੇਖੜੀ, ਸਿਟੀ ਕਾਂਗਰਸ ਪ੫ਧਾਨ ਸਵਰਨ ਮੁੱਢ ਸਮੇਤ ਵੱਡੀ ਗਿਣਤੀ ਵਿੱਚ ਆਗੂ ਮੌਜੂਦ ਸਨ। ਸਭ ਤੋਂ ਪਹਿਲਾਂ ਸੁਨੀਲ ਜਾਖੜ ਨੇ ਸੇਖੜੀ ਹਾਊਸ ਵਿਖੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਸਮਰਥਕਾਂ ਨੂੰ ਮੋਦੀ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਤੋਂ ਜਾਣੂ ਕਰਾਇਆ। ਇਸ ਉਪਰੰਤ ਜਾਖੜ, ਅਸ਼ਵਨੀ ਸੇਖੜੀ, ਵਿਧਾਇਕ ਪਾਹੜਾ ਸਮੇਤ ਸਾਰੇ ਆਗੂਆਂ ਅਤੇ ਹਾਜ਼ਰ ਲੋਕਾਂ ਨੇ ਪੈਦਲ ਮਾਰਚ ਰਾਹੀਂ ਅਤੇ ਰਿਕਸ਼ੇ ਅਤੇ ਰੇੜਿਆਂ 'ਤੇ ਸਵਾਰ ਹੋ ਕੇ ਤੇਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਮੋਦੀ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਿਰ ਕੀਤਾ। ਪੰਜਾਬ ਕਾਂਗਰਸ ਪ੫ਧਾਨ ਸ੫ੀ ਸੁਨੀਲ ਜਾਖੜ ਨੇ ਇਸ ਮੌਕੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੇ ਬੋਲੇ ਕੰਨਾਂ ਤੱਕ ਅਵਾਜ਼ ਪਹੁੰਚਾਉਣ ਲਈ ਲੋਕ ਉੱਠ ਖੜ੍ਹੇ ਹੋਏ ਹਨ ਅਤੇ ਲੋਕ ਹੁਣ ਜਿਆਦਾ ਸਮਾਂ ਮੋਦੀ ਦੇ ਤੁਗਲਕੀ ਫ਼ੁਰਮਾਨਾਂ ਨੂੰ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਇਨੀਆਂ ਜਿਆਦਾ ਵੱਧ ਗਈਆਂ ਹਨ ਕਿ ਇਹ ਆਮ ਆਦਮੀ ਦੀ ਪਹੁੰਚ ਤੋਂ ਹੀ ਦੂਰ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਅੱਛੇ ਦਿਨਾਂ ਦੇ ਸੁਪਨੇ ਦਿਖਾ ਕੇ ਸੱਤਾ ਹਾਸਲ ਕਰਨ ਵਾਲੇ ਨਰਿੰਦਰ ਮੋਦੀ ਨੇ ਲੋਕਾਂ ਨੂੰ ਅੱਤ ਭੈੜੇ ਦਿਨਾਂ ਵਿੱਚ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਹੈ ਅਤੇ ਇਨ੍ਹਾਂ ਦੇ ਸਾਰੇ ਚੋਣ ਵਾਅਦੇ ਜੁਮਲੇ ਸਾਬਤ ਹੋਏ ਹਨ।

ਲੋਕ ਸਭਾ ਚੋਣਾਂ 'ਚ ਜਿੱਤ ਦਾ ਕੀਤਾ ਦਾਅਵਾ

ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੇਸ਼ ਭਰ ਦੇ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ ਅਤੇ ਦੇਸ਼ ਦੇ ਲੋਕ 2019 ਦੀਆਂ ਚੋਣਾਂ ਵਿੱਚ ਭਾਜਪਾ ਦੀ ਨੂੰ ਸੱਤਾ ਤੋਂ ਲਾਂਭੇ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇਸ਼ ਦੇ ਲੋਕਾਂ ਦੇ ਹਿੱਤਾਂ ਦੀ ਹਰ ਹਾਲ ਵਿੱਚ ਰਾਖੀ ਕਰੇਗੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੫ੀ ਸੁਨੀਲ ਜਾਖੜ ਨੇ ਕਿਹਾ ਕਿ ਸੂਬੇ ਵਿੱਚ ਅਕਾਲੀ-ਭਾਜਪਾ ਗਠਜੋੜ ਨੇ ਪਿਛਲੇ 10 ਸਾਲਾਂ ਵਿੱਚ ਅਜਿਹਾ ਕੁਸ਼ਾਸਨ ਦਿੱਤਾ ਹੈ ਕਿ ਉਹ ਪੂਰੀ ਤਰਾਂ ਲੋਕਾਂ ਦੇ ਮਨਾਂ ਵਿਚੋਂ ਲਹਿ ਗਏ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀ-ਭਾਜਪਾ ਦੀ ਅਸਲੀਅਤ ਤੋਂ ਜਾਣੂ ਹੋ ਗਏ ਹਨ ਅਤੇ ਇਹੀ ਕਾਰਨ ਹੈ ਕਿ ਹੁਣ ਲੋਕ ਉਨ੍ਹਾਂ 'ਤੇ ਦੁਬਾਰਾ ਭਰੋਸਾ ਨਹੀਂ ਕਰਦੇ।

'ਆਪ' ਦਾ ਅਧਾਰ ਹੁਣ ਖਤਮ : ਜਾਖੜ

ਇੱਕ ਸੁਆਲ ਦੇ ਜੁਆਬ ਵਿੱਚ ਜਾਖੜ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਵਲੋਂ ਆਮ ਆਦਮੀ ਪਾਰਟੀ ਨਾਲ ਕੋਈ ਚੋਣ ਗੱਠਜੋੜ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 'ਆਪ' ਦਾ ਅਧਾਰ ਵੀ ਹੁਣ ਖਤਮ ਹੋ ਗਿਆ ਹੈ ਜਿਸਦੀ ਗਵਾਹੀ ਸ਼ਾਹਕੋਟ ਦੀ ਜ਼ਿਮਨੀ ਚੋਣ ਦੇ ਨਤੀਜੇ ਭਰਦੇ ਹਨ। ਇਸ ਮੌਕੇ ਸਾਬਕਾ ਮੰਤਰੀ ਸ੫ੀ ਅਸ਼ਵਨੀ ਸੇਖੜੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਰਾਜ ਵਿੱਚ ਮਹਿੰਗਾਈ ਆਪਣੀਆਂ ਸਾਰੀਆਂ ਹੱਦਾਂ ਪਾਰ ਕਰ ਗਈ ਹੈ, ਇਹੀ ਕਾਰਨ ਹੈ ਕਿ ਲੋਕ ਅੱਜ ਅੱਕ ਕੇ ਸਰਕਾਰ ਵਿਰੁੱਧ ਸੜਕਾਂ 'ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ 4 ਸਾਲ ਦੇ ਮੋਦੀ ਰਾਜ ਵਿੱਚ ਦੇਸ਼ ਵਿੱਚ ਨਫ਼ਰਤ ਦੇ ਬੀਜ਼ ਬੀਜ਼ੇ ਗਏ ਹਨ ਜੋ ਦੇਸ਼ ਦੀ ਏਕਤਾ ਲਈ ਖਤਰਾ ਬਣ ਗਏ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਲੋਕਾਂ ਵਿੱਚ ਆਪਣਾ ਭਰੋਸਾ ਗੁਆ ਚੁੱਕੀ ਹੈ ਅਤੇ ਲੋਕ ਮੋਦੀ ਨੂੰ ਸੱਤਾ ਤੋਂ ਪਾਸੇ ਕਰਨ ਲਈ ਬੜੇ ਕਾਹਲੇ ਹਨ। ਸ੫ੀ ਸੇਖੜੀ ਨੇ ਕਿਹਾ ਕਿ ਮੋਦੀ ਸਰਕਾਰ ਵਲੋਂ ਲਏ ਗਏ ਗਲਤ ਫੈਸਲਿਆਂ ਨਾਲ ਦੇਸ਼ ਦੇ ਲੋਕਾਂ ਨੂੰ ਆਰਥਿਕ ਅਤੇ ਮਾਨਸਿਕ ਪਰੇਸ਼ਾਨੀ ਨੂੰ ਝੱਲਣਾ ਪਿਆ ਹੈ, ਜਿਸ ਲਈ ਲੋਕ ਭਾਜਪਾ ਨੂੰ ਮੁਆਫ਼ ਨਹੀਂ ਕਰਨਗੇ।

ਲੋਕਾਂ ਦਾ ਕੀਤਾ ਧੰਨਵਾਦ

ਇਸ ਮੌਕੇ ਸ੫ੀ ਸੇਖੜੀ ਨੇ ਵੱਡੀ ਗਿਣਤੀ ਵਿੱਚ ਰੋਸ ਮੁਜ਼ਾਹਰ ਵਿੱਚ ਪਹੁੰਚੇ ਬਟਾਲਾ ਹਲਕੇ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ। ਇਹ ਰੋਸ ਮਾਰਚ ਸੇਖੜੀ ਹਾਊਸ ਤੋਂ ਸ਼ੁਰੂ ਹੋ ਕੇ ਵਾਲਮੀਕੀ ਚੌਕ, ਜੱਸਾ ਸਿੰਘ ਰਾਮਗੜ੍ਹੀਆ ਹਾਲ, ਸਿਨੇਮਾ ਰੋਡ, ਸਿਟੀ ਰੋਡ ਵੱਲ ਦੀ ਹੁੰਦਾ ਹੋਇਆ ਗਾਂਧੀ ਚੌਕ ਵਿਖੇ ਆ ਕੇ ਸਮਾਪਤ ਹੋਇਆ। ਇਸ ਮੌਕੇ ਕਾਂਗਰਸੀ ਕਾਰਕੁੰਨਾਂ ਵੱਲੋਂ ਤੇਲ ਦੀਆਂ ਵਧੀਆਂ ਕੀਮਤਾਂ ਦੇ ਰੋਸ ਵਜੋਂ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਵਿੰਦਰ ਸਿੰਘ ਭਾਗੋਵਾਲੀਆ ਸੇਵਾਮੁਕਤ ਡੀਪੀਆਰਓ, ਅਜੇ ਮਹਾਜਨ, ਕੌਂਸਲਰ ਸਰੀਨ, ਜਤਿੰਦਰ ਅੱਤਰੀ ਹੀਰਾ ਮੀਤ ਪ੫ਧਾਨ ਸਿਟੀ ਕਾਂਗਰਸ, ਸੁਖਦੇਵ ਸਿੰਘ ਘਸੀਟਪੁਰ, ਕੁਲਭੂਸ਼ਣ, ਹਰਮਿੰਦਰ ਸਿੰਘ ਸੈਂਡੀ, ਵਰਮਾ, ਗੁਰਚਰਨ ਸਿੰਘ ਘੋਨਾ, ਡਾ. ਸੁਲੱਖਣ ਸਿੰਘ, ਰੂਬੀ ਭੁੱਲਰ, ਡਾ. ਸਵਿੰਦਰ ਸਿੰਘ, ਭਾਰਤ ਭੂਸ਼ਣ ਯਾਦਵ, ਵਿੱਕੀ ਸੂਰੀ, ਟੀਨਾ ਕਸ਼ਯਪ, ਬੰਟੀ ਗਤਕਾ, ਵਿਜੇ ਅੱਤਰੀ, ਗੁਰਮੀਤ ਬੱਲਪੁਰੀਆਂ ਵੀ ਹਾਜ਼ਰ ਸਨ।



from Punjabi News -punjabi.jagran.com https://ift.tt/2JEE909
via IFTTT

No comments:

Post a Comment