ਕੁਲਦੀਪ ਸਿੰਘ ਸਲਗਾਨੀਆ, ਕਿਲ੍ਹਾ ਲਾਲ ਸਿੰਘ
ਪੰਜਾਬ ਸਰਕਾਰ ਤੇ ਪੁਲਿਸ ਜ਼ਿਲ੍ਹਾ ਬਟਾਲਾ ਦੇ ਐੱਸਐੱਸਪੀ ਉਪਿੰਦਰਜੀਤ ਸਿੰਘ ਘੁੰਮਣ ਵੱਲੋਂ ਨਸ਼ਾ ਤਸਕਰਾਂ ਤੇ ਭੈੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦ ਥਾਣਾ ਕਿਲ੍ਹਾ ਲਾਲ ਸਿੰਘ ਨਜ਼ਦੀਕ ਪੈਂਦੇ ਪਿੰਡ ਸ਼ਾਮਪੁਰ ਲਾਗੇ ਇਕ ਵਿਅਕਤੀ ਦੇ ਘਰੋਂ ਅਲਕੋਹਲ ਬਰਾਮਦ ਕੀਤੀ ਗਈ। ਇਸ ਸਬੰਧੀ ਥਾਣਾ ਕਿਲ੍ਹਾ ਲਾਲ ਸਿੰਘ ਦੇ ਐੱਸਐੱਚਓ ਅਮੋਲਕਦੀਪ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਏਐੱਸਆਈ ਅਵਤਾਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਸ਼ਾਮਪੁਰ ਵਿਖੇ ਕੁਲਦੀਪ ਮਸੀਹ ਪੁੱਤਰ ਕਸ਼ਮੀਰ ਮਸੀਹ ਵਾਸੀ ਸ਼ਾਮਪੁਰ ਦੇ ਘਰੋਂ ਭਾਰੀ ਮਾਤਰਾ ਵਿੱਚ ਅਲਕੋਹਲ ਬਰਾਮਦ ਕੀਤੀ। ਇਸ ਸਬੰਧੀ ਕਥਿਤ ਦੋਸ਼ੀ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।
from Punjabi News -punjabi.jagran.com https://ift.tt/2sFKsGT
via IFTTT
No comments:
Post a Comment