ਅਮਰੀਕ ਸਿੰਘ ਮੱਲ੍ਹੀ, ਕਪੂਰਥਲਾ :
ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਸ਼ੁੱਕਰਵਾਰ ਯੋਜਨਾ ਭਵਨ ਵਿਖੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਇਸ ਮੌਕੇ ਮਾਲ ਵਿਭਾਗ ਦੇ ਕੰਮਕਾਜ਼ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਬਕਾਇਆ ਪਏ ਕੇਸਾਂ ਦਾ ਜਲਦ ਨਿਪਟਾਰਾ ਕਰਨ ਤੇ ਫੁਟਕਲ ਬਕਾਇਆਂ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਕਾਇਆ ਕੇਸਾਂ ਦਾ ਨਿਪਟਾਰਾ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ।
ਉਨ੍ਹਾਂ ਸਮੂਹ ਉੱਪ ਮੰਡਲ ਮੈਜਿਸਟ੫ੇਟਾਂ ਨੂੰ ਆਦੇਸ਼ ਦਿੱਤੇ ਕਿ ਉਹ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਸਬੰਧੀ ਆਪਣੇ ਪੱਧਰ 'ਤੇ ਵੀ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ। ਉਨ੍ਹਾਂ ਕਿਹਾ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਦਿੱਤੀਆਂ ਜਾ ਰਹੀਆਂ ਸੇਵਾਵਾਂ ਲੋਕਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਉਨ੍ਹਾਂ ਤਕਸੀਮ ਦੇ ਅਦਾਲਤੀ ਕੇਸਾਂ, ਜ਼ਮੀਨ ਦੇ ਖਾਨਗੀ ਵੰਡ ਦੇ ਕੇਸਾਂ, ਝਗੜੇ ਤੋਂ ਰਹਿਤ ਤੇ ਝਗੜੇ ਵਾਲੇ ਇੰਤਕਾਲਾਂ, ਜਮ੍ਹਾਂਬੰਦੀ ਅਤੇ ਵਸੀਕਾ ਦੇ ਨਿਪਟਾਰੇ ਸਬੰਧੀ ਅਫ਼ਸਰ ਵਾਰ ਜਾਣਕਾਰੀ ਲਈ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।
ਇਸੇ ਤਰ੍ਹਾਂ ਉਨ੍ਹਾਂ ਤਹਿਸੀਲ ਵਾਰ ਵਸੂਲੀ ਦੇ ਕੰਮ ਦਾ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨ੍ਹਾਂ ਜ਼ਮੀਨੀ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਸੇਵਾ ਕੇਂਦਰਾਂ ਦੇ ਕੰਮਕਾਜ਼ ਦੀ ਸਮੀਖਿਆ ਵੀ ਕੀਤੀ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਹਦਾਇਤਾਂ ਕੀਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਜ਼ਿਲ੍ਹਾ ਮਾਲ ਅਫ਼ਸਰ ਜਸ਼ਨਜੀਤ ਸਿੰਘ, ਸਹਾਇਕ ਕਮਿਸ਼ਨਰ ਸ਼ਾਇਰੀ ਮਲਹੋਤਰਾ, ਐੱਸਡੀਐੱਮ ਕਪੂਰਥਲਾ ਡਾ. ਨਯਨ ਭੁੱਲਰ, ਐੱਸਡੀਐੱਮ ਫਗਵਾੜਾ ਮੇਜਰ ਡਾ. ਸੁਮਿਤ ਮੁੱਧ, ਐੱਸਡੀਐੱਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐੱਸਡੀਐੱਮ ਭੁੱਲਥ ਗੁਰਮਿਸਮਰਨ ਸਿੰਘ, ਸਕੱਤਰ ਜ਼ਿਲ੍ਹਾ ਪ੫ੀਸ਼ਦ ਗੁਰਦਰਸ਼ਨ ਕੁੰਡਲ, ਚੀਫ ਐੱਲ਼ਡੀਐੱਮ ਸਰਵੇਂਦਰ ਸਿੰਘ ਤੋਂ ਇਲਾਵਾ ਸਮੂਹ ਤਹਿਸੀਲਦਾਰ, ਨਾਇਬ ਤਹਿਸੀਲਦਾਰ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
from Punjabi News -punjabi.jagran.com https://ift.tt/2NAZBBw
via IFTTT
No comments:
Post a Comment