ਕੁਲਵਿੰਦਰ ਸਿੰਘ/ਮਹਿੰਦਰ ਰਾਮ ਫੁਗਲਾਣਾ, ਜਲੰਧਰ : ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ। ਇਹ ਮੰਗ ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਸਮੇਤ ਸਮੂਹ ਸ਼੍ਰੀ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਤੇ ਸੰਤਾਂ ਵੱਲੋਂ ਰੱਖੀ ਗਈ। ਕੇਂਦਰ ਤੇ ਪੰਜਾਬ ਸਰਕਾਰ ਦੇ ਨਾਂ ਲਿਖੇ ਮੰਗ ਪੱਤਰ ਬਾਰੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਦਮਪੁਰ ਹਵਾਈ ਅੱਡੇ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਜੀ ਦੇ ਨਾਂ 'ਤੇ ਰੱਖਿਆ ਜਾਵੇ। ਸੰਗਤਾਂ ਦੀ ਬੜੀ ਦੇਰ ਦੀ ਮੰਗ ਹੈ, ਜੋ ਪੂਰੀ ਹੋਣੀ ਹੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਪੋਸਟ ਮੈਟਿ੫ਕ ਸਕਾਲਰਸ਼ਿਪ ਦੇ ਨਾਂ 'ਤੇ ਗਰੀਬ ਵਿਦਿਆਰਥੀਆਂ ਦੇ ਪੈਸੇ ਸਕੂਲਾਂ, ਕਾਲਜਾਂ ਨੂੰ ਨਾ ਦੇਣ ਦੇ ਮੁੱਦੇ 'ਤੇ ਵੀ ਸਰਕਾਰ ਨੂੰ ਇਸ ਪਾਸੇ ਖ਼ਾਸ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਇਸ ਸੋਸ਼ਣ ਤੋਂ ਬਚਾਇਆ ਜਾਵੇ ਤੇ ਸਰਕਾਰ ਤੁਰੰਤ ਫੰਡ ਮੁਹੱਈਆ ਕਰਵਾਏ। ਜੇਕਰ ਕੇਂਦਰ ਸਰਕਾਰ ਨੇ ਇਨ੍ਹਾਂ ਮੱੁਦਿਆਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਸਮੂਹ ਸੰਗਤ ਵੱਲੋਂ ਮੁਹਿੰਮ ਵਿੱਢੀ ਜਾਵੇਗੀ, ਜਿਸ ਦੀ ਅਗਵਾਈ ਸੰਤ ਸਮਾਜ ਕਰੇਗਾ। ਇਸ ਮੌਕੇ ਉਨ੍ਹਾਂ ਨਾਲ ਸੰਤ ਦੇਸਰਾਜ ਫਗਵਾੜਾ, ਸੰਤ ਆਤਮਾ ਰਾਮ ਅਪਰਾ, ਸੰਤ ਹਾਕਮ ਦਾਸ ਸੰਧਵਾਂ, ਸੰਤ ਨਿਰਮਲ ਸਿੰਘ ਅਵਾਦਾਨ ਜਨਰਲ ਸਕੱਤਰ, ਸੰਤ ਜਸਵਿੰਦਰ ਸਿੰਘ ਡਾਡੀਆਂ ਖਜਾਂਨਚੀ, ਸੰਤ ਸੀਤਲ ਦਾਸ ਵਿਸਰਾਮਪੁਰ, ਸੰਤ ਉਮੇਸ਼ ਦਾਸ ਪੇ੍ਰਮਪੁਰਾ ਫਗਵਾੜਾ, ਸੰਤ ਨਿਰਭੈਅ ਸਿੰਘ ਲੜੋਆ, ਸੰਤ ਕਪੂਰ ਦਾਸ ਆਬਾਦਪੁਰਾ, ਸੰਤ ਗੁਰਮੀਤ ਦਾਸ ਮੋਰੋਂ ਆਦਿ ਮੌਜੂਦ ਸਨ।
from Punjabi News -punjabi.jagran.com https://ift.tt/2O3qsap
via IFTTT
No comments:
Post a Comment