Responsive Ads Here

Monday, July 30, 2018

ਨਸ਼ੇ ਵੇਚਣ ਵਾਲਿਆਂ ਦੀ ਇਤਲਾਹ ਤੁਰੰਤ ਪੁਲਸ ਨੂੰ ਦਿਓ : ਥਾਣਾ ਮੁਖੀ

ਸੀਟੀਪੀ126, ਪਿੰਡ ਫਤਿਹਪੁਰ ਵਿਖੇ ਨਸ਼ਿਆਂ ਖ਼ਿਲਾਫ਼ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਐੱਸਐੱਚਓ ਸੁਰਜੀਤ ਸਿੰਘ ਮਾਂਗਟ।

ਅਨਮੋਲ ਸਿੰਘ ਚਾਹਲ , ਨੂਰਮਹਿਲ : ਨਸ਼ਿਆਂ ਦੇ ਵਗਦੇ ਦਰਿਆ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਪੁਲਿਸ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਨੂਰਮਹਿਲ ਪੁਲਿਸ ਵੱਲੋਂ ਥਾਣਾ ਮੁਖੀ ਸੁਰਜੀਤ ਸਿੰਘ ਮਾਂਗਟ ਦੀ ਅਗਵਾਈ ਪਿੰਡਾਂ 'ਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਪਿੰਡ ਫਤਿਹਪੁਰ ਵਿਖੇ ਸਰਪੰਚ,ਪੰਚਾਂ ਤੇ ਹੋਰ ਪਿੰਡ ਵਾਸੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਐੱਸਐੱਚਓ ਸੁਰਜੀਤ ਸਿੰਘ ਮਾਂਗਟ ਨੇ ਕਿਹਾ ਕਿ ਜੇਕਰ ਪਿੰਡ 'ਚ ਜਾਂ ਆਸ-ਪਾਸ ਕਿਸੇ ਨਸ਼ਾ ਵੇਚਣ ਵਾਲੇ ਵਿਅਕਤੀ ਦਾ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੀ ਇਤਲਾਹ ਪੁਲਿਸ ਨੂੰ ਦਿਓ ਤਾਂ ਉਸ ਵਿਅਕਤੀ ਖ਼ਿਲਾਫ਼ ਕਾਰਵਾਈ ਕਰਕੇ ਸਲਾਖਾਂ ਪਿੱਛੇ ਡੱਕਿਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੫ੇਰਿਤ ਕੀਤਾ । ਉਨ੍ਹਾਂ ਕਿਹਾ ਜੇਕਰ ਕੋਈ ਨੌਜਵਾਨ ਗ਼ਲਤ ਸੰਗਤ ਦੇ ਚਲਦਿਆਂ ਨਸ਼ੇ ਦੀ ਦਲਦਲ 'ਚ ਫਸਿਆ ਹੈ ਤਾਂ ਉਸ ਬਾਰੇ ਪੁਲਿਸ ਨੂੰ ਇਤਲਾਹ ਕਰੋ,ਂ ਉਸਦਾ ਇਲਾਜ ਕਰਵਾਇਆ ਜਾਵੇਗਾ । ਇਸ ਮੌਕੇ ਸਮੂਹ ਪਿੰਡ ਵਾਸੀਆਂ ਨੇ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ 'ਚ ਆਪਣਾ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ ।



from Punjabi News -punjabi.jagran.com https://ift.tt/2K8mDNO
via IFTTT

No comments:

Post a Comment