Responsive Ads Here

Friday, July 20, 2018

ਸਾਬਕਾ ਜਸਟਿਸ ਐੱਮਐੱਸ ਗਿੱਲ ਹੋਣਗੇ ਪੰਜਾਬ ਦੇ ਲੋਕਪਾਲ

ਉਮੀਦਵਾਰੀ ਰੱਦ ਕਰਾਉਣ ਜਾਵਾਂਗੇ ਹਾਈਕੋਰਟ : ਸੁਖਬੀਰ ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ

ਕੈਪਟਨ ਸਰਕਾਰ ਨੇ ਸਾਬਕਾ ਜਸਟਿਸ ਮਹਿਤਾਬ ਸਿੰਘ ਗਿੱਲ ਨੂੰ ਸੂਬੇ ਦਾ ਲੋਕਪਾਲ ਨਿਯੁਕਤ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਅਤੇ ਇਸ ਸਬੰਧੀ ਸਿਰਫ਼ ਰਸਮੀ ਐਲਾਨ ਹੋਣਾ ਬਾਕੀ ਹੈ। ਸੂਤਰਾਂ ਅਨੁਸਾਰ ਮੁੱਖ ਮੰਤਰੀ ਨੇ ਇਸ ਸਬੰਧੀ ਫਾਈਲ ਕਲੀਅਰ ਕਰ ਦਿੱਤੀ ਹੈ।

ਉਧਰ ਸ਼੫ੋਮਣੀ ਅਕਾਲੀ ਦਲ ਨੇ ਗਿੱਲ ਨੂੰ ਲੋਕਪਾਲ ਲਾਉਣ ਦਾ ਵਿਰੋਧ ਕਰਦੇ ਹੋਏ ਸਰਕਾਰ ਦੇ ਫ਼ੈਸਲੇ ਨੂੰ ਹਾਈਕੋਰਟ 'ਚ ਚੁਣੌਤੀ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੫ੋਮਣੀ ਅਕਾਲੀ ਦਲ ਦੇ ਪ੫ਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਹੈ ਕਿ ਉੁਨ੍ਹਾਂ ਦੀ ਪਾਰਟੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਕਿ੫ਸ਼ਨਾ ਮੁਰਾਰੀ ਨੰੂ ਸਾਬਕਾ ਜੱਜ ਮਹਿਤਾਬ ਸਿੰਘ ਗਿੱਲ ਦੀ ਲੋਕਪਾਲ ਵਜੋਂ ਨਿਯੁਕਤੀ ਨੰੂ ਪ੫ਵਾਨਗੀ ਨਾ ਦੇਣ ਲਈ ਲਿਖੇਗੀ। ਉੁਨ੍ਹਾਂ ਕਿਹਾ ਕਿ ਜਸਟਿਸ ਗਿੱਲ ਇਕ ਕਾਂਗਰਸੀ ਵਰਕਰ ਅਤੇ ਅਕਾਲੀ ਵਿਰੋਧੀ ਵਜੋਂ ਮਸ਼ਹੂਰ ਹੈ ਜਿਸ ਕਰਕੇ ਉਸ ਕੋਲੋਂ ਆਪਣੀ ਡਿਊਟੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਏ ਜਾਣ ਦੀ ਉਮੀਦ ਨਹੀਂ ਰੱਖੀ ਜਾ ਸਕਦੀ।

ਮੀਡੀਆ ਵਿਚ ਛਪੀਆਂ ਰਿਪੋਰਟਾਂ ਕਿ ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਦਾ ਨਾਂ ਲੋਕਪਾਲ ਵਜੋਂ ਨਿਯੁਕਤੀ ਲਈ ਚੀਫ ਜਸਟਿਸ ਨੰੂ ਭੇਜਿਆ ਗਿਆ ਹੈ, 'ਤੇ ਆਪਣਾ ਪ੫ਤੀਕਰਮ ਜ਼ਾਹਿਰ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਇਸ ਮੱੁਦੇ 'ਤੇ ਇਕ ਵਿਸਥਾਰ ਸਹਿਤ ਰਿਪੋਰਟ ਚੀਫ ਜਸਟਿਸ ਨੰੂ ਸੌਂਪੇਗਾ ਅਤੇ ਉੁਨ੍ਹਾਂ ਨੰੂ ਇਸ ਪ੫ਸਤਾਵ ਨੰੂ ਤੁਰੰਤ ਰੱਦ ਕਰਨ ਦੀ ਬੇਨਤੀ ਕਰੇਗਾ।¢ਉੁੁਨ੍ਹਾਂ ਕਿਹਾ ਕਿ ਅਸੀਂ ਕਿਸੇ ਵੀ ਵਿਅਕਤੀ ਨੰੂ ਸਿਰਫ਼ ਇਸ ਆਧਾਰ 'ਤੇ ਲੋਕਪਾਲ ਨਹੀਂ ਬਣਾ ਸਕਦੇ ਕਿਉਂਕਿ ਉਸ ਦੀ ਮੁੱਖ ਮੰਤਰੀ ਅਤੇ ਵਿਰੋਧੀ ਧਿਰ ਦੇ ਆਗੂ ਨਾਲ ਨੇੜਤਾ ਹੈ।¢ ਲੋਕਪਾਲ ਦੀ ਨਿਯੁਕਤੀ ਨੰੂ ਆਪਸੀ ਸੌਦੇਬਾਜ਼ੀ ਵਾਲਾ ਪ੫ਬੰਧ ਨਹੀਂ ਬਣਾਇਆ ਜਾ ਸਕਦਾ।¢

ਇਹ ਟਿੱਪਣੀ ਕਰਦਿਆਂ ਕਿ ਜਸਟਿਸ ਗਿੱਲ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ 'ਤੇ ਬੇਹੱਦ ਦਿਆਲ ਰਿਹਾ ਹੈ, ਅਕਾਲੀ ਦਲ ਦੇ ਪ੫ਧਾਨ ਨੇ ਕਿਹਾ ਕਿ ਗਿੱਲ ਕਮਿਸ਼ਨ ਨੇ ਵਿਰੋਧੀ ਧਿਰ ਦੇ ਆਗੂ ਅਤੇ ਉਸ ਦੇ ਸਮੱਰਥਕਾਂ ਖ਼ਿਲਾਫ਼ ਦਰਜ ਕੀਤੇ ਸਾਰੇ 17 ਕੇਸਾਂ ਨੰੂ ਰੱਦ ਕਰਨ ਦਾ ਸੁਝਾਅ ਦਿੱਤਾ ਸੀ।¢ ਉੁਨ੍ਹਾਂ ਕਿਹਾ ਕਿ ਖਹਿਰਾ ਨੇ ਬਦਲੇ 'ਚ ਕਮਿਸ਼ਨ ਵੱਲੋਂ ਨਿਭਾਈਆਂ ਨਿਰਪੱਖ ਸੇਵਾਵਾਂ ਦੀ ਸ਼ਲਾਘਾ ਕੀਤੀ ਸੀ।¢ ਉਨ੍ਹਾਂ ਕਿਹਾ ਕਿ ਖਹਿਰਾ ਜੋਕਿ ਸਰਕਾਰ ਵੱਲੋਂ ਵਿਰੋਧੀ ਧਿਰ ਦੇ ਆਗੂ ਵਜੋਂ ਉਸ ਨੰੂ ਸਲਾਹ ਮਸ਼ਵਰੇ ਵਾਸਤੇ ਭੇਜੀ ਹਰ ਨਿਯੁਕਤੀ ਦਾ ਵਿਰੋਧ ਕਰਨ ਲਈ ਜਾਣਿਆ ਜਾਂਦਾ ਹੈ, ਨੇ ਜਸਟਿਸ ਗਿੱਲ ਨਾਲ ਸੌਦੇਬਾਜ਼ੀ ਕਰਕੇ ਉਸ ਦੀ ਨਿਯੁਕਤੀ ਦਾ ਸਮੱਰਥਨ ਕਰ ਦਿੱਤਾ ਹੈ।¢



from Punjabi News -punjabi.jagran.com https://ift.tt/2LbGUHP
via IFTTT

No comments:

Post a Comment