ਨਵੀਂ ਦਿੱਲੀ - ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਅੱਜ ਲਗਾਤਾਰ 12ਵੇਂ ਦਿਨ ਵਾਧਾ ਹੋਇਆ ਹੈ। ਸ਼ਨੀਵਾਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 22 ਪੈਸੇ ਵਧੀ, ਜਿਸ ਨਾਲ ਅੱਜ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ ਵਧ ਕੇ 83.40 ਰੁਪਏ ਹੋ ਗਈ ਹੈ ਅਤੇ ਡੀਜ਼ਲ ਦੀਆਂ ਕੀਮਤਾਂ 'ਚ 0.21 ਪੈਸੇ ਦਾ ਵਾਧਾ ਕੀਤਾ ਗਿਆ, ਜਿਸ ਨਾਲ ਡੀਜ਼ਲ ਦੀ ਕੀਮਤ 74.63 ਰੁਪਏ ਹੋ ਗਈ ਹੈ। ਉਥੇ ਹੀ ਮੁੰਬਈ 'ਚ ਪੈਟਰੋਲ 22 ਪੈਸੇ ਮਹਿੰਗਾ ਹੋ ਕੇ 90.75 ਰੁਪਏ ਲੀਟਰ ਅਤੇ ਡੀਜ਼ਲ 79.23 ਰੁਪਏ ਲੀਟਰ ਪਹੰੁਚ ਗਿਆ ਹੈ। ਤੇਲ ਕੰਪਨੀਆਂ ਦਾ ਕਹਿਣਾ ਹੈ ਕਿ ਅੰਤਰ-ਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਅਸਥਿਰਤਾ ਹੋਣ ਕਰਕੇ ਤੇਲ ਕੀਮਤਾਂ 'ਚ ਵਾਧਾ ਜਾਰੀ ਹੈ।
from Punjabi News -punjabi.jagran.com https://ift.tt/2ReU3iG
via IFTTT
No comments:
Post a Comment