ਜਲੰਦਰ - ਸ਼ਹਿਰ ਦੇ ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਚਾਰਜ ਸੰਭਾਲਿਆ। ਇਸ ਤੋਂ ਪਹਿਲਾਂ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸਲਾਮੀ ਦਿੱਤੀ। ਉਸ ਤੋਂ ਬਾਅਦ ਕਮਿਸ਼ਨਰ ਨੇ ਸਾਰੇ ਪੁਲਿਸ ਅਧਿਕਾਰੀਆਂ ਨਾਲ ਫਿਰ ਉਨ੍ਹਾਂ ਨਾਲ ਮੀਟਿੰਗ ਕੀਤੀ। ਭੁੱਲਰ ਨੇ ਅਧਿਕਾਰੀਆਂ ਨੂੰ ਸ਼ਹਿਰ 'ਚੋਂ ਅਪਰਾਧ ਪਹਿਲ ਦੇ ਆਧਾਰ 'ਤੇ ਖਤਮ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਪੈਂਡਿਗ ਕੇਸਾਂ ਦਾ ਨਿਪਟਾਰਾ ਜਲਦ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ ਸਾਬਕਾ ਕਮਿਸ਼ਨਰ ਪ੍ਰਵੀਨ ਕੁਮਾਰ ਸਿਨ੍ਹਾ ਦੀ ਬਦਲੀ ਹੋ ਗਈ ਸੀ, ਜਿਸ ਤੋਂ ਬਾਅਦ ਭੁੱਲਰ ਨੂੰ ਸ਼ਹਿਰ ਦੀ ਕਮਾਂਡ ਸੌਂਪੀ ਗਈ । ਇਸ ਤੋਂ ਪਹਿਲਾਂ ਭੁੱਲਰ ਬਤੋਰ ਐੱਸਐੱਸਪੀ ਜਲੰਧਰ 'ਚ ਆਪਣੀਆਂ ਸੇਵਾਵਾਂ ਦੇ ਰਹੇ ਸਨ।
from Punjabi News -punjabi.jagran.com https://ift.tt/2Qi3QD3
via IFTTT
No comments:
Post a Comment