ਪੰਜਾਬੀ ਜਾਗਰਣ ਕੇਂਦਰ, ਹੁਸ਼ਿਆਰਪੁਰ : ਥਾਣਾ ਗੜ੍ਹਦੀਵਾਲਾ ਪੁਲਿਸ ਨੇ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨ 'ਚ ਪ੫ੀਤਮ ਸਿੰਘ ਪੁੱਤਰ ਵਤਨ ਸਿੰਘ ਵਾਸੀ ਧੁੱਗਾ ਕਲਾ ਥਾਣਾ ਗੜ੍ਹਦੀਵਾਲਾ ਨੇ ਦੱਸਿਆ ਕਿ ਉਹ ਸਮੇਤ ਆਪਣੇ ਲੜਕੇ ਬਲਵਿੰਦਰ ਸਿੰਘ ਦੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ ਵਕਤ ਸਾਢੇ 6 ਵਜੇ ਮੱਥਾ ਟੇਕਣ ਗਏ¢ਜਿੱਥੇ ਪਹਿਲਾ ਹੀ ਗੁਰਦੁਆਰਾ ਸਾਹਿਬ ਅੰਦਰ ਜਰਨੈਲ ਸਿੰਘ, ਕਰਮਜੀਤ ਸਿੰਘ, ਬਲਦੇਵ ਸਿੰਘ ਤੇ ਗੁਰਦੀਪ ਸਿੰਘ ਵਾਸੀਆਂ ਧੁੱਗਾ ਕਲਾਂ ਥਾਣਾ ਗੜ੍ਹਦੀਵਾਲਾ ਮੌਜੂਦ ਸਨ, ਉਹ ਗੁਰਦੁਆਰਾ ਸਾਹਿਬ ਅੰਦਰ ਬੈਠ ਕੇ ਪਾਠ ਕਰਨ ਲੱਗਾ ਤਾਂ ਗੁਰਦੀਪ ਸਿੰਘ ਉੱਕਤ ਨੇ ਫਰਾਟਾ ਪੱਖਾ ਉਸ ਵੱਲ ਘੁੰਮਾ ਦਿੱਤਾ ਜਦੋਂ ਉਸ ਨੰੂ ਅਜਿਹਾ ਕਰਨ ਤੋਂ ਰੋਕਿਆ ਤਾਂ ਉੱਕਤਾਨ ਦੋਸੀਆ ਨੇ ਹਮਸਲਹਾ ਹੋ ਕੇ ਉਸ ਦੀ ਕੁੱਟਮਾਰ ਕੀਤੀ। ਪੁਲਿਸ ਨੇ ਉਕਤ ਬਿਆਨ 'ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
from Punjabi News -punjabi.jagran.com https://ift.tt/2y7Te2Y
via IFTTT
No comments:
Post a Comment