ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ 'ਚ ਸੋਮਵਾਰ ਨੂੰ ਸੂਬਾ ਸਰਕਾਰ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਸੱਦੀ ਹੈ। ਇਸ ਮੀਟਿੰਗ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਬਾਰੇ ਵਿਚਾਰ ਕੀਤਾ ਜਾਵੇਗਾ। ਪੰਜਾਬ 'ਚ ਪੈਟਰੋਲ 'ਤੇ ਵੈਟ ਜ਼ਿਆਦਾ ਹੈ ਤੇ ਡੀਜ਼ਲ ਵੀ ਕੁਝ ਰਾਜਾਂ ਦੇ ਮੁਕਾਬਲੇ ਮਹਿੰਗਾ ਹੈ। ਕੇਂਦਰ ਸਰਕਾਰ ਵੱਲੋਂ ਪੈਟਰੋਲ-ਡੀਜ਼ਲ 'ਤੇ ਡੇਢ ਰੁਪਏ ਐਕਸਾਈਜ਼ ਡਿਊਟੀ ਘਟਾਏ ਜਾਣ 'ਤੇ ਵੀ ਵੈਟ 'ਚ ਕਟੌਤੀ ਕਰਨ ਦਾ ਦਬਾਅ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਇਹ ਕਹਿ ਕੇ ਟੈਕਸ ਘਟਾਉਣ ਤੋਂ ਇਨਕਾਰ ਕਰ ਚੁੱਕੇ ਹਨ ਕਿ ਜੇਕਰ ਸੂਬਾ ਸਰਕਾਰ ਵੀ ਪੈਟਰੋਲ -ਡੀਜ਼ਲ ਦੀਆਂ ਕੀਮਤਾਂ 'ਚ 2.50 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਦੀ ਹੈ, ਤਾਂ ਸੂਬਾ ਸਰਕਾਰ ਨੂੰ ਕਾਫੀ ਨੁਕਸਾਨ ਝੱਲਣਾ ਪੈ ਸਕਦਾ ਹੈ।
from Punjabi News -punjabi.jagran.com https://ift.tt/2OLRIx9
via IFTTT
No comments:
Post a Comment