ਵਕੀਲ ਮਹਿਰੋਂ, ਮੋਗਾ :
ਹਲਕਾ ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਦਾ ਨਿਪਟਾਰਾ ਖੇਤ ਵਿੱਚ ਹੀ ਕਰਨ ਲਈ ਢੰਗ ਅਪਨਾਉਣ, ਤਾਂ ਜੋ ਵਾਤਾਵਰਣ ਪ੫ਦੂਸ਼ਣ ਤੋਂ ਬਚਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ 'ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਪਰਾਲੀ ਕੁਤਰਨ ਤੇ ਖਿਲਾਰਨ ਲਈ ਚੌਪਰ, ਜ਼ੀਰੋ ਡਰਿਲ ਅਤੇ ਮਲਚਰ ਆਦਿ ਨੂੰ ਵਰਤੋਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਕਿਸਾਨਾਂ ਦਾ ਖੇਤੀ ਖਰਚਾ ਘਟੇਗਾ, ਉੱਥੇ ਹੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਕੇਵਲ ਵਾਤਾਵਰਣ ਗੰਧਲਾ ਹੁੰਦਾ ਹੈ, ਸਗੋਂ ਜ਼ਮੀਨ ਦੀ ਸਿਹਤ ਵੀ ਖਰਾਬ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਕਿਸਾਨਾਂ ਦੇ ਮਿੱਤਰ ਕੀੜੇ ਮਰ ਜਾਂਦੇ ਹਨ, ਉੱਥੇ ਜ਼ਮੀਨ ਵਿਚਲੇ ਕਈ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ, ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਘਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੱਗ ਦੇ ਧੂੰਏਂ ਕਾਰਨ ਸੜਕੀ ਹਾਦਸੇ ਵੀ ਵਾਪਰਦੇ ਹਨ, ਜਿਨ੍ਹਾਂ ਨਾਲ ਕਈ ਕੀਮਤੀ ਜਾਨਾਂ ਅਜਾਈਂ ਜਾਂਦੀਆਂ ਹਨ। ਉਨ੍ਹਾਂ ਕਿਸਾਨਾਂ ਨੂੰ ਪ੫ਦੂਸ਼ਣ ਰਹਿਤ ਵਾਤਾਵਰਨ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ।
ਡਾ: ਹਰਜੋਤ ਕਮਲ ਨੇ ਕਿਹਾ ਕਿ ਕੈਪਟਨ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਝੋਨੇ ਦੀ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ, ਤਾਂ ਜੋ ਉਨ੍ਹਾਂ ਦੀ ਫ਼ਸਲ ਦੀ ਸਫ਼ਾਈ ਉਪਰੰਤ ਸਮੇਂ ਸਿਰ ਬੋਲੀ ਹੋ ਸਕੇ ਅਤੇ ਉਨ੍ਹਾਂ ਨੂੰ ਮੰਡੀਆਂ ਵਿੱਚ ਜ਼ਿਆਦਾ ਦੇਰ ਠਹਿਰਨਾ ਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
from Punjabi News -punjabi.jagran.com https://ift.tt/2pJpLIg
via IFTTT
No comments:
Post a Comment