- ਸਫ਼ਾਈ ਕਰਮਚਾਰੀਆਂ ਬਾਰੇ ਕੌਮੀ ਕਮਿਸ਼ਨ ਦੇ ਉਪ ਚੇਅਰਮੈਨ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ
- ਸਫ਼ਾਈ ਸੇਵਕਾਂ ਨੂੰ ਸਹੂਲਤਾਂ ਪ੫ਦਾਨ ਕਰਨ 'ਚ ਨਹੀਂ ਛੱਡੀ ਜਾਵੇਗੀ ਕੋਈ ਕਸਰ - ਡਿਪਟੀ ਕਮਿਸ਼ਨਰ
ਫੋਟੋ 136 ਪੀ -ਡੀ ਸੀ ਈਸ਼ਾ ਕਾਲੀਆ ਨਾਲ ਗੱਲਬਾਤ ਕਰਦੇ ਹੋਏ ਕੌਮੀ ਕਮਿਸ਼ਨ ਦੇ ਉਪ ਚੇਅਰਮੈਨ ਹੰਸ ਰਾਜ ਹੰਸ
ਫੋਟੋ 136 ਏ ਪੀ - ਮੀਟਿੰਗ ਮੌਕੇ ਸੰਬੋਧਨ ਕਰਦੇ ਹੋਏ ਹੰਸ ਰਾਜ ਹੰਸ
ਫੋਟੋ 136 ਬੀ ਪੀ - ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹੰਸ ਰਾਜ ਹੰਸ, ਮੇਅਰ ਸ਼ਿਵ ਸੂਦ ਤੇ ਹੋਰ।
-
ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਸਫ਼ਾਈ ਕਰਮਚਾਰੀਆਂ ਬਾਰੇ ਕੌਮੀ ਕਮਿਸ਼ਨ ਦੇ ਉਪ ਚੇਅਰਮੈਨ ਹੰਸ ਰਾਜ ਹੰਸ ਨੇ ਜ਼ਿਲ੍ਹਾ ਪ੫ਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਸਫ਼ਾਈ ਕਰਮਚਾਰੀਆਂ ਤੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਨੂੰ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ, ਐੱਸਐੱਸਪੀ ਜੇ. ਏਲਨਚੇਲੀਅਨ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪਮ ਕਲੇਰ ਵੀ ਮੌਜੂਦ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਹੰਸ ਰਾਜ ਹੰਸ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦਾ ਜਿਥੇ ਸਮੇਂ-ਸਮੇਂ 'ਤੇ ਸਿਹਤ ਚੈਕਅੱਪ ਕੈਂਪ ਲਗਾ ਕੇ ਜਾਂਚ ਕੀਤੀ ਜਾਵੇ, ਉਥੇ ਇਨ੍ਹਾਂ ਦੇ ਬੱਚਿਆਂ ਨੂੰ ਪੜ੍ਹਾਈ ਦੇ ਖੇਤਰ 'ਚ ਮੱਲ੍ਹਾਂ ਮਾਰਨ ਲਈ ਵੱਧ ਤੋਂ ਵੱਧ ਉਤਸ਼ਾਹਿਤ ਵੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਨੂੰ ਵੱਖ-ਵੱਖ ਸਹੂਲਤਾਂ ਪ੫ਦਾਨ ਕਰਨ ਲਈ ਰਾਜ ਪੱਧਰ 'ਤੇ ਕਮਿਸ਼ਨ ਬਣਾਉਣ ਦੇ ਯਤਨ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸਫ਼ਾਈ ਸੇਵਕਾਂ ਦੀ ਭਲਾਈ ਸਬੰਧੀ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਵੀ ਲਗਾਉਣ, ਤਾਂ ਜੋ ਸਫ਼ਾਈ ਸੇਵਕ ਵੱਖ-ਵੱਖ ਸਰਕਾਰੀ ਯੋਜਨਾਵਾਂ ਦਾ ਲਾਭ ਉਠਾ ਸਕਣ।
ਹੰਸ ਰਾਜ ਹੰਸ ਨੇ ਕਿਹਾ ਕਿ ਸਫਾਈ ਸੇਵਕਾਂ ਦੀ ਭਲਾਈ ਲਈ ਅੱੈਸਸੀ ਕਮਿਸ਼ਨ, ਹਿਊਮਨ ਰਾਈਟਸ ਕਮਿਸ਼ਨ ਅਤੇ ਸਫ਼ਾਈ ਕਰਮਚਾਰੀਆਂ ਬਾਰੇ ਕੌਮੀ ਕਮਿਸ਼ਨ ਆਪਸੀ ਤਾਲਮੇਲ ਨਾਲ ਸਾਂਝੇ ਤੌਰ 'ਤੇ ਸਫ਼ਾਈ ਸੇਵਕਾਂ ਦੀ ਸਹੂਲਤ ਲਈ ਜਲਦ ਹੀ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਉਨ੍ਹਾਂ ਸਫ਼ਾਈ ਕਰਮਚਾਰੀਆਂ ਲਈ ਸ਼ਨਾਖਤੀ ਕਾਰਡ, ਮਾਸਕ ਅਤੇ ਦਸਤਾਨੇ ਮੁਹੱਈਆ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਦੇਖਣ 'ਚ ਆਇਆ ਹੈ ਕਿ ਸੀਵਰੇਜ਼ ਦੀ ਸਫ਼ਾਈ ਲਈ ਕਿਸੇ ਵੇਲੇ ਨਾਬਾਲਗ ਅਤੇ ਗੈਰ ਤਜ਼ਰਬੇਕਾਰ ਵਿਅਕਤੀਆਂ ਨੂੰ ਭੇਜ ਦਿੱਤਾ ਜਾਂਦਾ ਹੈ, ਜਿਸ ਨਾਲ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਇਸ ਸਬੰਧੀ ਸਾਵਧਾਨੀ ਵਰਤਣ ਦੀ ਬਹੁਤ ਲੋੜ ਹੈ।
ਹੰਸ ਰਾਜ ਹੰਸ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਲਈ ਸਿਹਤ ਕੈਂਪ ਲਗਾਉਣ ਦੇ ਨਾਲ-ਨਾਲ ਮੈਡੀਕਲ ਇੰਸ਼ੋਰੈਂਸ ਵੀ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਪ੫ਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਨੇਕਾਂ ਮਾਮਲਿਆਂ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਜਾਗਰੂਕਤਾ ਦੀ ਘਾਟ ਕਾਰਨ ਸਫ਼ਾਈ ਸੇਵਕ ਭਲਾਈ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦਾ ਇਹ ਫਰਜ਼ ਬਣਦਾ ਹੈ ਕਿ ਉਹ ਸਫ਼ਾਈ ਸੇਵਕਾਂ ਨੂੰ ਭਲਾਈ ਯੋਜਨਾਵਾਂ ਬਾਰੇ ਵਿਸਥਾਰਿਤ ਜਾਣਕਾਰੀ ਦੇਣ।
ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਨਗਰ ਨਿਗਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਫ਼ਾਈ ਸੇਵਕਾਂ ਦੇ 8ਵੀਂ ਤੋਂ 12ਵੀਂ ਕਲਾਸ ਤਕ ਪੜ੍ਹ ਰਹੇ ਬੱਚਿਆਂ ਬਾਰੇ ਇਕ ਵਿਸ਼ੇਸ਼ ਸੂਚੀ ਤਿਆਰ ਕੀਤੀ ਜਾਵੇ, ਤਾਂ ਜੋ ਉਨ੍ਹਾਂ ਲਈ ਵਿਸ਼ੇਸ਼ ਤੌਰ 'ਤੇ ਸਪੈਸ਼ਲ ਕਲਾਸਾਂ ਲਗਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਵੱਖ-ਵੱਖ ਸਹੂਲਤਾਂ ਪ੫ਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕੀਤੀ ਕਿ ਸਫ਼ਾਈ ਕਰਮਚਾਰੀਆਂ ਲਈ ਸ਼ਨਾਖਤੀ ਕਾਰਡ, ਮਾਸਕ ਅਤੇ ਦਸਤਾਨਿਆਂ ਦਾ ਪ੫ਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਸਵੱਛਤਾ ਹੀ ਸੇਵਾ ਅਤੇ 'ਮਿਸ਼ਨ ਤੰਦਰੁਸਤ ਪੰਜਾਬ' 'ਚ ਸਫ਼ਾਈ ਸੇਵਕਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
ਕਮਿਸ਼ਨਰ ਨਗਰ ਨਿਗਮ ਬਲਵੀਰ ਰਾਜ ਸਿੰਘ ਨੇ ਭਰੋਸਾ ਦੁਆਇਆ ਕਿ ਬਾਕੀ ਸਹੂਲਤਾਂ ਤੋਂ ਇਲਾਵਾ ਨਗਰ ਨਿਗਮ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਸਿਹਤ ਤੰਦਰੁਸਤ ਰੱਖਣ ਲਈ ਡਾਈਟੀਸ਼ਿਅਨ ਦਾ ਪ੫ਬੰਧ ਵੀ ਕੀਤਾ ਜਾਵੇਗਾ ਤਾਂ ਜੋ ਹਰ ਤਿੰਨ ਮਹੀਨੇ ਬਾਅਦ ਸਫ਼ਾਈ ਕਰਮਚਾਰੀ ਨੂੰ ਡਾਈਟ ਚਾਰਟ ਮੁਹੱਈਆ ਕਰਵਾਇਆ ਜਾ ਸਕੇ। ਇਸ ਮੌਕੇ ਮੇਅਰ ਨਗਰ ਨਿਗਮ ਸ਼ਿਵ ਸੂਦ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸਹਾਇਕ ਕਮਿਸ਼ਨਰ (ਜ) ਰਣਦੀਪ ਸਿੰਘ ਹੀਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।
from Punjabi News -punjabi.jagran.com https://ift.tt/2pJ4ZbA
via IFTTT
No comments:
Post a Comment