Responsive Ads Here

Wednesday, December 26, 2018

ਮਜੀਠੀਆ ਦੀ ਅਗਵਾਈ 'ਚ ਅਕਾਲੀਆਂ ਨੇ ਘੇਰਿਆ ਕਮਿਸ਼ਨਰ ਦਫਤਰ, ਨਵੀਂ ਕਚਹਿਰੀ ਪੁਲਿਸ ਛਾਉਣੀ 'ਚ ਤਬਦੀਲ

ਸਤਵਿੰਦਰ ਸ਼ਰਮਾ, ਲੁਧਿਆਣਾ- ਸਲੇਮ ਟਾਬਰੀ ਵਿਖੇ ਲੱਗੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਤੇ ਮੰਗਲਵਾਰ ਨੂੰ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੌਸ਼ਾ ਅਤੇ ਮੀਤਪਾਲ ਸਿੰਘ ਦੁੱਗਰੀ ਨੇ ਕਾਲਖ ਫੇਰ ਦਿੱਤੀ ਸੀ ਜਿਸ ਦੇ ਖਿਲਾਫ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਥਾਣਾ ਸਲੇਮ ਟਾਬਰੀ ਵਿਖੇ ਕਾਲਖ ਫੇਰਨ ਵਾਲੇ ਅਕਾਲੀਆਂ ਖਿਲਾਫ ਕਾਰਵਾਈ ਦਰਜ ਕੀਤੀ ਗਈ, ਜਿਸ ਤੋਂ ਬਾਅਦ ਬੀਤੇ ਕੱਲ ਪੁਲਿਸ ਨੇ ਯੂਥ ਆਗੂ ਗੌਸ਼ਾ ਨੂੰ ਗ੍ਰਿਫਤਾਰ ਕਰ ਲਿਆ ਸੀ। ਉਸ ਤੋਂ ਬਾਅਦ ਇਸ ਮਾਮਲੇ 'ਚ ਪੰਜਾਬ ਦੀ ਸਿਆਸਤ ਦਾ ਮਾਹੌਲ ਕਾਫੀ ਗਰਮਾ ਗਿਆ ਹੈ। ਬਿਕਰਮ ਸਿੰਘ ਮਜੀਠੀਆ ਦੀ ਅਗਵਾਈ 'ਚ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਪੁਲਿਸ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਉ ਕੀਤਾ । ਇਸ ਮੌਕੇ ਦਰਸ਼ਨ ਸਿੰਘ ਸ਼ਿਵਾਲਕ, ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਢਿੱਲੋਂ ਅਤੇ ਮਹੇਸ਼ ਇੰਦਰ ਸਿੰਘ ਗਰੇਵਾਲ ਸਮੇਤ ਅਕਾਲੀ ਦਲ ਦੇ ਸੈਂਕੜੇ ਵਰਕਰਾਂ ਨੇ ਪੁਲਿਸ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ।

ਇਸ ਮੌਕੇ ਬਿਕਰਮ ਸਿੰਘ ਮਜੀਠੀਆ ਤੇ ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਗੁਰਦੀਪ ਸਿੰਘ ਗੋਸ਼ਾ ਅਤੇ ਮੀਤਪਾਲ ਦੁੱਗਰੀ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਉੱਪਰ ਕਾਲਖ ਲਗਾਉਣ ਦੀ ਘਟਨਾ ਨੂੰ ਸਹੀ ਦੱਸਿਆ। ਇਸ ਮੌਕੇ ਉਨ੍ਹਾਂ ਕਿਹਾ, 'ਹਜ਼ਾਰਾਂ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਅਤੇ ਦੰਗਾ ਕਰਨ ਵਾਲਿਆਂ ਦੇ ਹਮਾਇਤੀ ਰਾਜੀਵ ਗਾਂਧੀ ਦੇ ਬੁੱਤ ਉੱਪਰ ਕਾਲਖ ਉਨ੍ਹਾਂ ਨੇ ਭਾਵਨਾਵਾਂ ਵਿੱਚ ਵਹਿ ਕੇ ਮਲੀ ਸੀ , ਕਿਉਂਕਿ ਸੱਜਣ ਕੁਮਾਰ ਦੀ ਸਜ਼ਾ ਤੋਂ ਬਾਅਦ ਹਰ ਇੱਕ ਸਿੱਖ ਭਾਵੁਕ ਹੋ ਚੁੱਕਾ ਹੈ।' ਮਹੇਸ਼ਇੰਦਰ ਗਰੇਵਾਲ ਨੇ ਕਿਹਾ, 'ਗੋਸ਼ਾ ਅਤੇ ਮੀਤਪਾਲ ਦੁੱਗਰੀ ਦੇ ਖਿਲਾਫ ਮਾਮਲਾ ਦਰਜ ਨਹੀਂ ਕੀਤਾ ਜਾਣਾ ਚਾਹੀਦਾ ਸੀ ਸਗੋਂ ਬੁੱਤ ਤੋਂ ਕਾਲਖ ਹਟਾ ਦੇਣ ਵਾਲਿਆਂ ਦੇ ਖਿਲਾਫ਼ ਕੇਸ ਦਰਜ ਕੀਤਾ ਜਾਣਾ ਚਾਹੀਦਾ ਸੀ ।

ਉੱਧਰ ਅਕਾਲੀ ਦਲ ਦੇ ਧਰਨੇ ਕਾਰਨ ਨਵੀਂ ਕਚਹਿਰੀ ਨੂੰ ਪੁਲਿਸ ਛਾੳੁਣੀ ਵਿਚ ਤਬਦੀਲ ਕਰ ਦਿੱਤਾ ਅਤੇ ਧਰਨਾਕਾਰੀਆਂ ਡੀ ਸੀ ਅਤੇ ਪੁਲਿਸ ਕਮਿਸ਼ਨਰ ਦਫਤਰ ਜਾਣ ਤੋਂ ਰੋਕਣ ਲਈ ਪੁਲਿਸ ਗੇਟਾਂ ਤੇ ਬੈਰੀਗੇਟ ਲਗਾ ਦਿੱਤੇ ਗਏ।



from Punjabi News -punjabi.jagran.com http://bit.ly/2RgjS4z
via IFTTT

No comments:

Post a Comment