ਤਰਸੇਮ ਸਿੰਘ ਸਾਧਪੁਰ, ਮੱਤੇਵਾਲ : ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥਾਂ ਸਮੇਤ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਥਾਣਾ ਲੋਪੋਕੇ ਦੀ ਪੁਲਿਸ ਵੱਲੋਂ ਜਸ਼ਨਦੀਪ ਸਿੰਘ ਪੁੱਤਰ ਰਵੇਲ ਸਿੰਘ ਵਾਸੀ ਸੈਦੂਪੁਰ ਨੂੰ 90 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ । ਇਸੇ ਤਰ੍ਹਾਂ ਥਾਣਾ ਕੰਬੋਅ ਦੀ ਪੁਲਿਸ ਨੇ ਅਸੀਸ ਕੁਮਾਰ ਪੁੱਤਰ ਕਿਰਪਾਲ ਸਿੰਘ ਵਾਸੀ ਫਤਹਿਗੜ੍ਹ ਚੂੜੀਆਂ ਰੋਡ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ। ਥਾਣਾ ਮਜੀਠਾ ਦੀ ਪੁਲਿਸ ਨੇ ਦਿਲਾਵਰ ਸਿੰਘ ਪੁੱਤਰ ਹਰਸ਼ਰਨ ਸਿੰਘ ਵਾਸੀ ਅਠਵਾਲ ਨੂੰ 25 ਨਸ਼ੀਲੀਆਂ ਗੋਲੀਆਂ ਅਤੇ ਹਰਮਨਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਉਮਰਪੁਰਾ ਨੂੰ 150 ਕਿਲੋਂ ਲਾਹਣ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
from Punjabi News -punjabi.jagran.com https://ift.tt/2VAglwy
via IFTTT
Monday, March 4, 2019
ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਸਮੇਤ 4 ਮੁਲਜ਼ਮ ਗਿ੍ਫ਼ਤਾਰ
Subscribe to:
Post Comments (Atom)
No comments:
Post a Comment