ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਊਨਾ ਰੋਡ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਟਾਟਾ ਬਿਲਡਿੰਗ ਗਰੁੱਪ ਵੱਲੋਂ ਕਰਵਾਏ ਲੇਖਨ ਮੁਕਾਬਲੇ 'ਚ ਦੋ ਸੋਨੇ ਦੇ, ਦੋ ਚਾਂਦੀ ਦੇ ਅਤੇ ਦੋ ਕਾਂਸੇ ਮੈਡਲ ਜਿੱਤ ਕੇ ਸੰਸਥਾ ਦੇ ਨਾਲ-ਨਾਲ ਆਪਣਾ ਤੇ ਆਪਣੇ ਮਾਤਾ-ਪਿਤਾ ਦਾ ਨਾਂ ਰੋਸ਼ਨ ਕੀਤਾ। ਸਕੂਲ ਪਿ੍ੰਸੀਪਲ ਉਰਮਿਲ ਸੂਦ ਨੇ ਦੱਸਿਆ ਕਿ ਜੂਨੀਅਰ ਤੇ ਸੀਨੀਅਰ ਗਰੁੱਪ ਦੇ ਕਰਵਾਏ ਮੁਕਾਬਲੇ 'ਚ ਪ੍ਭਜੋਤ ਕੌਰ ਤੇ ਕਿਰਨਦੀਪ ਕੌਰ ਨੇ ਗੋਲਡ, ਅਰੁਨਦੀਪ ਕੌਰ ਤੇ ਰਮਨਦੀਪ ਕੌਰ ਨੇ ਸਿਲਵਰ ਤੇ ਲਵਜੋਤ ਸਿੰਘ ਤੇ ਜਸਪ੍ਰੀਤ ਸਿੰਘ ਨੇ ਕਾਂਸੇ ਦੇ ਮੈਡਲ ਜਿੱਤ ਕੇ ਆਪਣੀ ਪ੍ਤਿਭਾ ਦਾ ਸ਼ਾਨਦਾਰ ਪ੍ਦਰਸ਼ਨ ਕੀਤਾ। ਉਨ੍ਹਾਂ ਨੇ ਮੈਡਲ ਜੇਤੂ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਬਾਕੀ ਬੱਚਿਆਂ ਨੂੰ ਵੀ ਅਜਿਹੇ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
from Punjabi News -punjabi.jagran.com https://ift.tt/2VCeM1i
via IFTTT
Tuesday, March 5, 2019
ਲੇਖਨ ਮੁਕਾਬਲੇ 'ਚ ਸੇਂਟ ਸੋਲਜਰ ਸਕੂਲ ਦੇ ਵਿਦਿਆਰਥੀਆਂ ਨੇ ਚਮਕੇ
Subscribe to:
Post Comments (Atom)
No comments:
Post a Comment