ਵਾਸ਼ਿੰਗਟਨ : ਅਮਰੀਕਾ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਡੈਮੋਕ੍ਰੇਟਿਕ ਪਾਰਟੀ ਦੀ ਆਗੂ ਹਿਲੇਰੀ ਕਲਿੰਟਨ ਨੇ ਦੁਬਾਰਾ ਰਾਸ਼ਟਰਪਤੀ ਚੋਣ ਲੜਨ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ 2020 ਵਿਚ ਹੋਣ ਵਾਲੀ ਰਾਸ਼ਟਰਪਤੀ ਚੋਣ ਵਿਚ ਡੈਮੋਕ੍ਰੇਟਿਕ ਉਮੀਦਵਾਰ ਬਣਨ ਦੀ ਦੌੜ 'ਚ ਸ਼ਾਮਲ ਨਹੀਂ ਹੈ ਪ੍ਰੰਤੂ ਉਹ ਸਹੀ ਦੇ ਲਈ ਹਮੇਸ਼ਾ ਆਵਾਜ਼ ਉਠਾਉਂਦੀ ਰਹੇਗੀ। 2016 ਵਿਚ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਰਹੀ ਹਿਲੇਰੀ, ਡੋਨਾਲਡ ਟਰੰਪ ਤੋਂ ਚੋਣ ਹਾਰ ਗਈ ਸੀ।
ਇਕ ਨਿਊਜ਼ ਚੈਨਲ ਨੂੰ ਦਿੱਤੇ ਇੰਟਰਵਿਊ ਵਿਚ ਹਿਲੇਰੀ ਨੇ ਕਿਹਾ ਕਿ ਮੈਂ ਲੋਕਾਂ ਨੂੰ ਵਿਸ਼ਵਾਸ ਦਿਵਾਉਣਾ ਚਾਹੁੰਦੀ ਹਾਂ ਕਿ ਮੈਂ ਰਾਸ਼ਟਰਪਤੀ ਚੋਣ ਨਹੀਂ ਲੜ ਰਹੀ ਪ੍ਰੰਤੂ ਮੈਂ ਹਮੇਸ਼ਾ ਉਨ੍ਹਾਂ ਦੇ ਹਿੱਤ ਵਿਚ ਕੰਮ ਕਰਦੀ ਰਹਾਂਗੀ। ਦੇਸ਼ ਦੀਆਂ ਸਮੱਸਿਆਵਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਕਿਤੇ ਨਹੀਂ ਜਾ ਰਹੀ। ਮੈਂ ਇਥੇ ਹੀ ਹਾਂ ਅਤੇ ਉਨ੍ਹਾਂ ਸਮੱਸਿਆਵਾਂ ਦਾ ਹੱਲ ਕੱਢਣ ਲਈ ਪੂਰੀ ਮਦਦ ਕਰਾਂਗੀ।
ਨਿਊਯਾਰਕ ਦੀ ਸੈਨੇਟਰ ਕਲਿੰਟਨ ਨੇ ਡੈਮੋਕ੍ਰੇਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਉਮੀਦਵਾਰ ਬਣਨ ਦਾ ਦਾਅਵਾ ਪੇਸ਼ ਕਰ ਚੁੱਕੇ ਆਗੂਆਂ ਦੇ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਵਰਤਮਾਨ ਪ੍ਰਸ਼ਾਸਨ ਦੀਆਂ ਅਸਫਲਤਾਵਾਂ ਦੀ ਲੰਬੀ ਸੂਚੀ ਸਾਡੇ ਕੋਲ ਹੈ। ਮੈਂ ਦਾਅਵੇਦਾਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਮੌਜੂਦਾ ਪ੍ਰਸ਼ਾਸਨ ਦੀਆਂ ਨਾਕਾਮੀਆਂ ਨੂੰ ਲੋਕਾਂ ਦੇ ਸਾਹਮਣੇ ਰੱਖਣ।
from Punjabi News -punjabi.jagran.com https://ift.tt/2NJM3EI
via IFTTT
No comments:
Post a Comment