ਪੰਜਾਬੀ ਜਾਗਰਣ ਟੀਮ, ਐੱਸਏਐੱਸ ਨਗਰ : ਸੀਆਈਏ ਸਟਾਫ਼ ਮੋਹਾਲੀ ਵੱਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ 32 ਬੋਰ ਪਿਸਟਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਸੀਆਈਏ ਸਟਾਫ ਦੇ ਏਐੱਸਆਈ ਅਵਤਾਰ ਸਿੰਘ ਨੇ ਇਕ ਵਿਅਕਤੀ ਜਿਸ ਦੀ ਪਹਿਚਾਣ ਸੰਜੇ ਵਾਸੀ ਕਾਨਪੁਰ ਯੂਪੀ ਹਾਲ ਵਾਸੀ ਮੋਹਾਲੀ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਿਸ ਪਾਸੋਂ ਆਗਰਾ ਤੋਂ ਖ਼ਰੀਦਿਆ ਗਿਆ 32 ਬੋਰ ਪਿਸਟਲ ਅਤੇ 2 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਨਾਜਾਇਜ਼ ਅਸਲਾ ਇਸ ਨੇ ਆਗਰਾ ਤੋਂ 60 ਹਜ਼ਾਰ ਰੁਪਏ ਵਿਚ ਖ਼ਰੀਦਿਆ ਸੀ। ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪਹਿਲਾਂ ਲਾਟਰੀ ਦਾ ਕੰਮ ਕਰਦਾ ਸੀ ਅਤੇ ਹੁਣ ਆਰਥਿਕ ਤੰਗੀ ਦਾ ਸ਼ਿਕਾਰ ਹੋਣ ਕਾਰਨ ਲੁੱਟਾਂ ਖੋਹਾਂ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਤਾਕ ਵਿਚ ਸੀ। ਉਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ। ਪੁਲਿਸ ਵੱਲੋਂ ਹੋਰ ਪੁਛਗਿੱਛ ਜਾਰੀ ਹੈ।
from Punjabi News -punjabi.jagran.com https://ift.tt/2SHfgkL
via IFTTT
Monday, March 4, 2019
ਨਾਜਾਇਜ਼ ਪਿਸਤੌਲ ਤੇ ਕਾਰਤੂਸ ਸਮੇਤ ਇਕ ਕਾਬੂ
Subscribe to:
Post Comments (Atom)
No comments:
Post a Comment