ਸਰਬਜੀਤ ਸਿੰਘ, ਰੂਪਨਗਰ : ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੁਰਾਲੀ ਅਧਰੇੜ੍ਹਾ ਲਿੰਕ ਸੜਕ ਨੂੰ ਕਰਾਸ ਕਰਦੀ ਸੀਸਵਾਂ ਨਦੀ 'ਤੇ ਬਣਨ ਵਾਲੇ ਹਾਈ ਲੈਵਲ ਪੁੱਲ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਰਾਜ 'ਚ ਵੱਡੇ ਪੱਧਰ 'ਤੇ ਵਿਕਾਸ ਕਾਰਜਾਂ ਦੀ ਯੋਜਨਾ ਉਲੀਕੀ ਗਈ ਹੈ। ਮੁੱਖ ਮੰਤਰੀ ਵੱਲੋਂ ਸ੍ਰੀ ਚਮਕੌਰ ਸਾਹਿਬ ਵਿਖੇ ਵੀ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਸਵਾਂ ਨਦੀ 'ਤੇ ਬਣਨ ਵਾਲੇ ਹਾਈਵੇਅ ਪੁਲ਼ ਦਾ ਸਥਾਨਕ ਲੋਕਾਂ ਨੂੰ ਬੇਹੱਦ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪੁਲ਼ ਨੂੰ ਤਹਿ ਸਮੇਂ ਸੀਮਾ ਅੰਦਰ ਤਿਆਰ ਕਰ ਲਿਆ ਜਾਵੇਗਾ। ਚੰਨੀ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਨੇ ਦਸ ਸਾਲ ਦੇ ਕਾਰਜਕਾਲ ਦੌਰਾਨ ਇਲਾਕੇ ਦਾ ਵਿਕਾਸ ਨਹੀਂ ਕੀਤਾ ਹੈ। ਜਿਸ ਕਾਰਨ ਲੋਕ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਵੀ ਅਕਾਲੀ ਭਾਜਪਾ ਗਠਜੋੜ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ ।
from Punjabi News -punjabi.jagran.com https://ift.tt/2tPDcrY
via IFTTT
Tuesday, March 5, 2019
ਕੈਬਨਿਟ ਮੰਤਰੀ ਚੰਨੀ ਨੇ ਸੀਸਵਾਂ ਨਦੀ ਦੇ ਪੁੱਲ ਦਾ ਰੱਖਿਆ ਨੀਂਹ ਪੱਥਰ
Subscribe to:
Post Comments (Atom)
No comments:
Post a Comment