ਲਖਵੀਰ ਸਿੰਘ, ਮੋਗਾ : ਮੋਗਾ ਫਿਰੋਜ਼ਪੁਰ ਰੋਡ 'ਤੇ ਬੀਤੀ ਰਾਤ ਤੇਜ਼ ਰਫਤਾਰ ਬਲੈਰੋ ਜੀਪ ਦੀ ਲਪੇਟ 'ਚ ਆਉਣ ਨਾਲ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਥਾਣਾ ਸਿਟੀ ਮੋਗਾ ਦੇ ਹੌਲਦਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਸਾਬਕਾ ਸਰਪੰਚ ਪਿੰਡ ਦੁੱਨੇਕੇ ਨੇ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿੱਚ ਕਿਹਾ ਕਿ ਤਰਸੇਮ ਸਿੰਘ (45 ਸਾਲ) ਪੁੱਤਰ ਗੁਰਦਿਆਲ ਸਿੰਘ ਵਾਸੀ ਦੁੱਨੇਕੇ ਜੋ ਸ਼ਹਿਰ ਵਿੱਚ ਰਿਕਸ਼ਾ ਚਲਾਉਂਦਾ ਹੈ ਤੇ ਉਹ ਰੋਜਾਨਾਂ ਦੀ ਤਰ੍ਹਾਂ ਬੀਤੀ ਰਾਤ ਮੋਗਾ ਤੋਂ ਵਾਪਸ ਆਪਣੇ ਘਰ ਪਿੰਡ ਦੁੱਨੇਕੇ ਜਾ ਰਿਹਾ ਸੀ ਤਾਂ ਇਸ ਦੌਰਾਨ ਫਿਰੋਜਪੁਰ ਸਾਈਡ ਤੋਂ ਆ ਰਹੀ ਇੱਕ ਅਣਪਛਾਤੀ ਤੇਜ ਰਫਤਾਰ ਬਲੈਰੋ ਚਾਲਕ ਨੇ ਉਸ ਨੂੰ ਫੇਟ ਮਾਰ ਦਿੱਤੀ। ਜਿਸ ਨਾਲ ਤਰਸੇਮ ਸਿੰਘ ਬੁਰੀ ਤਰਾਂ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਵਾਸਤੇ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰ ਨੇ ਉਸ ਮਿ੍ਤਕ ਐਲਾਨ ਦਿੱਤਾ। ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਸਿਟੀ ਮੋਗਾ ਪੁਲਿਸ ਮੌਕੇ ਤੇ ਪੁੱਜੀ ਤੇ ਮਿ੍ਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਪਹੰੁਚਾਇਆ। ਇਸ ਸਬੰਧੀ ਪੁਲਿਸ ਵੱਲੋਂ ਸੁਖਵਿੰਦਰ ਸਿੰਘ ਦੇ ਬਿਆਨਾਂ ਤੇ ਕਾਰਵਾਈ ਕਰਦਿਆਂ ਅਣਪਛਾਤੇ ਬਲੈਰੋ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਮਿ੍ਤਕ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ। ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਹਾਦਸੇ ਵਾਲੀ ਥਾਂ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ਼ ਦੇਖਣਗੇ ਜਿਸ ਤੋਂ ਹਾਦਸੇ ਵਾਲੀ ਗੱਡੀ ਦਾ ਪਤਾ ਲੱਗ ਸਕਦਾ ਹੈ ਅਤੇ ਉਸ ਗੱਡੀ ਚਾਲਕ ਖਿਲਾਫ ਬਣਦੀ ਕਾਨੰੂਨੀ ਕਾਰਵਾਈ ਅਮਲ ਵਿੱਚ ਲਿਆਉਣਗੇ।
from Punjabi News -punjabi.jagran.com https://ift.tt/2XGob9B
via IFTTT
Tuesday, March 5, 2019
ਬਲੈਰੋ ਗੱਡੀ ਦੀ ਲਪੇਟ 'ਚ ਆਉਣ ਨਾਲ ਰਿਕਸ਼ਾ ਚਾਲਕ ਦੀ ਮੌਤ
Subscribe to:
Post Comments (Atom)
No comments:
Post a Comment