Responsive Ads Here

Tuesday, March 5, 2019

ਵਿਧਾਇਕ ਬਾਜਵਾ ਨੇ ਵਿਦਿਆਰਥਣਾਂ ਨੂੰ ਸਾਈਕਲ ਵੰਡੇ

ਗੁਰਪ੍ਰੀਤ ਸਿੰਘ, ਕਾਦੀਆਂ

ਮਾਈ ਭਾਗੋ ਸਕੀਮ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵੱਲੋਂ ਗਿਆਰਵੀਂ ਤੇ ਬਾਰਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿ੍ੰਸੀਪਲ ਸੁਨੀਤਾ ਕੌਸਲ ਵੱਲੋਂ ਹਲਕਾ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਦਾ ਨਿੱਕਾ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਵੱਲੋਂ 21 ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਬਾਜਵਾ ਨੇ ਕਿਹਾ ਕਿ ਕਾਦੀਆਂ ਦੇ ਸਰਕਾਰੀ ਸਕੂਲ ਨੂੰ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਸਮਾਰਟ ਸਕੂਲ ਦਾ ਦਰਜਾ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਨੂੰ ਸਮਾਰਟ ਬਣਾਉਣ ਲਈ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸ ਮੌਕੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਮੰਚ ਦਾ ਸੰਚਾਲਨ ਸਿਮਰਨ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਸਮਾਜ ਸੇਵੀ ਡਾ. ਸੁਖਵਿੰਦਰਪਾਲ ਸਿੰਘ ਸੁੱਖ ਭਾਟੀਆ ਵੱਲੋਂ ਸਕੂਲ ਵਾਸਤੇ ਆਰਓ ਭੇਟ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਲੈਕਚਰਾਰ ਕੁਲਦੀਪ ਸਿੰਘ, ਪਰਮਜੀਤ ਸਿੰਘ ਚੀਮਾ, ਅਧਿਆਪਕ ਸਿਮਰਨ ਕੌਰ, ਅਨੀਤਾ ਦੇਵੀ, ਨੀਰੂ ਭੰਡਾਰੀ, ਪੂਨਮ ਵਰਮਾ, ਕਾਂਤਾ ਦੇਵੀ, ਰਾਜੇਸ਼ ਕੁਮਾਰ, ਸੁਖਵਿੰਦਰਪਾਲ ਸਿੰਘ ਸੁੱਖ, ਨਰੇਸ ਕੁਮਾਰ ਦੁੱਗਲ, ਭੁਪਿੰਦਰਪਾਲ ਸਿੰਘ ਵਿੱਟੀ ਪੀਏ, ਜਸਬੀਰ ਸਿੰਘ ਢੀਂਡਸਾ, ਅਰਵਿੰਦਰ ਸਿੰਘ ਭਾਟੀਆ, ਨਰਿੰਦਰ ਸਿੰਘ ਭਾਟੀਆ, ਗੁਰਨਾਮ ਸਿੰਘ, ਤਿਲਕਰਾਜ, ਰਕੇਸ਼ ਕੁਮਾਰ, ਰਾਜੂ ਮਾਲੀਆ ਆਦਿ ਹਾਜ਼ਰ ਸਨ।



from Punjabi News -punjabi.jagran.com https://ift.tt/2EDwhHH
via IFTTT

No comments:

Post a Comment