ਨਵੀਂ ਦਿੱਲੀ : ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਜਾਰੀ ਹੈ। ਇਸੇ ਦਰਮਿਆਨ ਜਲ ਸੈਨਾ ਮੁਖੀ ਸੁਨੀਲ ਲਾਂਬਾ ਨੇ ਦਾਅਵਾ ਕੀਤਾ ਹੈ ਕਿ ਸਮੁੰਦਰ ਰਸਤੇ ਅੱਤਵਾਦੀ ਹਮਲਾ ਕਰਨ ਦੀ ਫ਼ਿਰਾਕ 'ਚ ਹਨ। ਪਾਕਿਸਤਾਨ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਇਸ ਦੇ ਲਈ ਅੱਤਵਾਦੀਆਂ ਨੂੰ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ।
ਸੁਨੀਲ ਲਾਂਬਾ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀ ਰਿਪੋਰਟ ਮਿਲੀ ਹੈ ਕਿ ਅੱਤਵਾਦੀਆਂ ਨੂੰ ਵੱਖ-ਵੱਖ ਤਰੀਕਿਆਂ ਨਾਲ ਸਿਖਲਾਈ ਦਿੱਤੀ ਜਾ ਰਹੀ ਹੈ ਜਿਸ ਵਿਚ ਸਮੁੰਦਰੀ ਰਸਤੇ ਹਮਲਾ ਕਰਨਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅਸਥਿਰ ਰੱਖਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ।
.jpg)
ਜਲ ਸੈਨਾ ਮੁਖੀ ਨੇ ਕਿਹਾ ਕਿ ਭਾਰਤ ਗੁਆਂਢੀ ਦੇਸ਼ ਵੱਲੋਂ ਸਪਾਂਸਰ ਗੰਭੀਰ ਅੱਤਵਾਦ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਏਸ਼ੀਆ-ਪ੍ਰਸ਼ਾਂਤ ਖੇਤਰ ਵਿਚ ਹਾਲ ਹੀ 'ਚ ਕਈ ਦੇਸ਼ਾਂ ਵਿਚ ਅੱਤਵਾਦੀ ਗਤੀਵਿਧੀਆਂ ਹੋਈਆਂ ਹਨ। ਇਸ ਖੇਤਰ ਵਿਚ ਕੁਝ ਹੀ ਦੇਸ਼ ਅੱਤਵਾਦੀ ਤੋਂ ਬੱਚ ਸਕੇ ਹਨ। ਲਾਂਬਾ ਨੇ ਕਿਹਾ ਕਿ ਜਿਸ ਤਰ੍ਹਾਂ ਅੱਤਵਾਦ ਨੇ ਆਲਮੀ ਰੂਪ ਲੈ ਲਿਆ ਹੈ, ਉਸ ਨਾਲ ਖ਼ਤਰਾ ਹੋਰ ਵਧ ਗਿਆ ਹੈ।
ਸੁਨੀਲ ਲਾਂਬਾ ਨੇ ਪੁਲਵਾਮਾ ਅੱਤਵਾਦੀ ਹਮਲੇ ਦਾ ਜ਼ਿਕਰ ਕਰਦੇ ਹੋਏ ਲਿਖਿਆ ਹੈ ਕਿ ਭਾਰਤ ਅੱਤਵਾਦ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ। ਦੇਸ਼ ਨੂੰ ਅਸਥਿਰ ਕਰਨ ਲਈ ਗੁਆਂਢੀ ਦੇਸ਼ ਅੱਤਵਾਦੀਆਂ ਦਾ ਪਨਾਹਗਾਰ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਪੁਲਵਾਮਾ ਵਿਚ ਅੱਤਵਾਦੀ ਹਮਲਿਆਂ ਵਿਚ ਸੀਆਰਪੀਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਹੋਰ ਵਧ ਗਿਆ ਹੈ।
ਜ਼ਿਕਰਯੋਗ ਹੈ ਕਿ ਪੁਲਵਾਮਾ ਅੱਤਵਾਦੀ ਹਮਲੇ ਦਾ ਬਦਲਾ ਲੈਣ ਲਈ ਹਵਾਈ ਫ਼ੌਜ ਨੇ 26 ਫਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ਅਤੇ ਦੋ ਹੋਰ ਥਾਵਾਂ 'ਤੇ ਸਥਿਤ ਅੱਤਵਾਦੀ ਅੱਡਿਆਂ 'ਤੇ ਹਵਾਈ ਹਮਲੀ ਕੀਤਾ ਸੀ। ਇਸ ਹਮਲੇ ਵਿਚ ਅੱਤਵਾਦੀਆਂ ਦੇ ਟਿਕਾਣੇ ਤਬਾਹ ਹੋ ਗਏ ਸਨ ਜਦਕਿ ਕਈ ਅੱਤਵਾਦੀ ਮਾਰੇ ਗਏ ਸਨ। ਇਸ ਘਟਨਾ ਤੋਂ ਬਾਅਦ 27 ਫਰਵਰੀ ਨੂੰ ਪਾਕਿਸਤਾਨੀ ਹਵਾਈ ਫ਼ੌਜ ਨੇ ਭਾਰਤੀ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਅਸਫ਼ਲ ਰਹੇ।
from Punjabi News -punjabi.jagran.com https://ift.tt/2TfeQHy
via IFTTT
No comments:
Post a Comment