ਪੱਤਰ ਪ੍ਰੇਰਕ, ਮਾਨਸਾ : ਸੰਤ ਦੇਵਰਾਜ ਧਰਮ ਪ੍ਚਾਰ ਅਤੇ ਲੋਕ ਭਲਾਈ ਕਲੱਬ ਵਲੋਂ ਰਿਉਂਦ ਕਲਾਂ ਪਿੰਡ ਵਿਚ ਅੱਖਾਂ ਦਾ ਚੈੱਕਅਪ ਕੈਂਪ ਲਾਇਆ ਗਿਆ। ਕੈਂਪ ਦਾ ਸ਼ੁਭ ਆਰੰਭ ਪਿੰਡ ਦੇ ਸਰਪੰਚ ਸੁੱਖਾ ਸਿੰਘ ਅਤੇ ਸੰਤ ਦੇਵਰਾਜ ਨੇ ਸਾਂਝੇ ਰੂਪ ਵਿਚ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸੰਤ ਦੇਵਰਾਜ ਅਤੇ ਸਰਪੰਚ ਸੁੱਖਾ ਸਿੰਘ ਨੇ ਕਿਹਾ ਕਿ ਦੀਨ-ਦੱੁਖੀਆਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਦਾ ਕੰਮ ਹੈ। ਸਮਾਜ ਵਿਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਕਲੱਬ ਵਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮ ਪ੍ਸ਼ੰਸਾਯੋਗ ਹਨ। ਕੈਂਪ ਦੌਰਾਨ ਬਠਿੰਡਾ ਤੋਂ ਆਏ ਅੱਖਾਂ ਦੇ ਰੋਗਾਂ ਦੇ ਮਾਹਿਰ ਡਾ. ਹਰਜੀਤ ਸਿੰਘ ਨੇ ਕਰੀਬ 300 ਲੋਕਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਤੇ 30 ਮਰੀਜ਼ਾਂ ਨੂੰ ਆਪ੍ਰੇਸ਼ਨ ਕਰਵਾਉਣ ਦੀ ਸਲਾਹ ਦਿੱਤੀ। ਆਪ੍ਰੇਸ਼ਨ ਲਈ ਚੁਣੇ ਮਰੀਜ਼ਾਂ ਦਾ ਆਪ੍ਰੇਸ਼ਨ ਕਲੱਬ ਵਲੋਂ ਮੁਫ਼ਤ ਕਰਵਾਇਆ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆਂ ਡਾਕਟਰਾਂ ਨੇ ਕਿਹਾ ਕਿ ਸਾਨੂੰ ਸਿਹਤ ਪ੍ਤੀ ਬਿਲਕੁਲ ਵੀ ਲਾਪਰਵਾਹੀ ਨਹੀਂ ਕਰਨੀ ਚਾਹੀਦੀ, ਕਿਉਂਕਿ ਲਾਪਰਵਾਹੀ ਕਾਰਨ ਛੋਟੀ ਬਿਮਾਰੀ ਵੀ ਕਿਸੇ ਵੱਡੀ ਬਿਮਾਰੀ ਦਾ ਰੂਪ ਧਾਰਨ ਕਰ ਸਕਦੀ ਹੈ। ਉਨ੍ਹਾਂ ਇਸ ਪੁੰਨ ਦੇ ਕੰਮ ਲਈ ਕਲੱਬ ਮੈਂਬਰਾਂ ਤੇ ਪਿੰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡਾਂ ਵਿਚ ਰਹਿੰਦੇ ਬਹੁਤ ਸਾਰੇ ਲੋਕ ਬਿਮਾਰੀਆਂ ਪ੍ਤੀ ਜਾਗਰੂਕ ਨਾ ਹੋਣ ਅਤੇ ਆਰਥਿਕ ਤੰਗੀ ਕਾਰਨ ਸਮੇਂ ਤੇ ਇਲਾਜ ਨਹੀਂ ਕਰਵਾ ਸਕਦੇ। ਇਸ ਲਈ ਉਨ੍ਹਾਂ ਲੋਕਾਂ ਨੂੰ ਇਸ ਤਰ੍ਹਾਂ ਦੇ ਮੁਫ਼ਤ ਕੈਂਪ ਦਾ ਲਾਭ ਉਠਾਉਣਾ ਚਾਹੀਦਾ ਹੈ। ਕੈਂਪ ਦੌਰਾਨ ਮਰੀਜਾਂ ਨੂੰ ਦਵਾਈਆਂ ਵੀ ਮੁਫ਼ਤ ਵੰਡੀਆਂ ਗਈਆਂ। ਸੰਤ ਕਸ਼ਮੀਰ ਸਿੰਘ ਅਤੇ ਕਲੱਬ ਪ੍ਧਾਨ ਗੁਰਚਰਨ ਸਿੰਘ ਨੇ ਦੱਸਿਆ ਕਿ ਕਲੱਬ ਵਲੋਂ ਹਰ ਸਾਲ ਕੈਂਪ ਲਾਇਆ ਜਾਂਦਾ ਹੈ। ਇਸ ਮੌਕੇ ਕਲੱਬ ਦੇ ਸਕੱਤਰ ਰਾਜੇਸ਼ ਕੁਮਾਰ, ਖਜਾਨਚੀ ਅਮਰੀਕ ਸਿੰਘ, ਸੱਤਪਾਲ, ਦਵਿੰਦਰ, ਭੀਮਸੇਨ, ਗੁਰਜੰਟ, ਕਰਨੈਲ ਸਿੰਘ, ਕ੍ਰਿਸ਼ਨ ਕੁਮਾਰ, ਧਰਮ ਸਿੰਘ, ਗੁਰਚਰਨ ਸਿੰਘ, ਭੋਲਾ ਸਿੰਘ, ਮੰਗਤ ਸਿੰਘ, ਜਾਗਰ ਸਿੰਘ ਆਦਿ ਹਾਜ਼ਰ ਸਨ।
from Punjabi News -punjabi.jagran.com https://ift.tt/2HgMvJK
via IFTTT
No comments:
Post a Comment