ਲਾਲਕਮਲ, ਅੱਪਰਾ : ਧੁਲੇਤਾ ਪੁਲਿਸ ਚੌਕੀ ਦੇ ਇੰਚਾਰਜ਼ ਸੁਖਵਿੰਦਰ ਪਾਲ ਨੇ 'ਪੰਜਾਬੀ ਜਾਗਰਣ' ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਕਾਬੰਦੀ ਦੌਰਾਨ ਉਨ੍ਹਾਂ ਨੇ ਮੋਟਰਸਾਈਕਲ ਸਵਾਰ ਇਕ ਵਿਅਕਤੀ ਨੂੰ ਰੋਕਿਆ ਤਾਂ ਉਹ ਮੋਟਰਸਾਈਕਲ ਦੇ ਕਾਗ਼ਜ਼ ਨਾ ਦਿਖਾ ਸਕਿਆ। ਜਦੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਮੰਨਿਆ ਇਹ ਮੋਟਰਸਾਈਕਲ ਚੋਰੀ ਦਾ ਹੈ। ਪੁੱਛਗਿੱਛ ਤੋਂ ਬਾਅਦ ਉਸ ਕੋਲੋਂ ਇਕ ਐਲਜੀ ਦਾ ਟੀਵੀ, ਇਕ ਗੈਸ ਸਿਲੰਡਰ ਤੇ ਇਕ ਡਿਸ਼ ਟੀਵੀ ਦਾ ਸੈਟਅੱਪ ਬਾਕਸ ਵੀ ਬਰਾਮਦ ਹੋਇਆ। ਮੁਲਜ਼ਮ ਦੀ ਪਛਾਣ ਪ੍ਦੀਪ ਉਰਫ਼ ਮੋਨੂੰ ਪਿੰਡ ਰਾਜਪੁਰਾ ਦੇ ਤੌਰ 'ਤੇ ਹੋਈ ਹੈ। ਮੁਲਜ਼ਮ ਖ਼ਿਲਾਫ ਮੁਕੱਦਮਾ ਦਰਜ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ।
from Punjabi News -punjabi.jagran.com https://ift.tt/2Xz04tv
via IFTTT
Monday, March 4, 2019
ਚੋਰੀ ਦੇ ਸਾਮਾਨ ਸਮੇਤ ਕਾਬੂ
Subscribe to:
Post Comments (Atom)
No comments:
Post a Comment