Responsive Ads Here

Tuesday, March 5, 2019

ਮੈਡੀਕਲ ਕੈਂਪ ਲਗਾਇਆ

ਗੁਰਪ੍ਰੀਤ ਸਿੰਘ, ਕਾਦੀਆਂ

ਕਾਦੀਆਂ ਦੇ ਪਿੰਡ ਸਤਕੋਹਾ ਵਿਖੇ ਨਗਰ ਨਿਵਾਸੀਆਂ ਅਤੇ ਅਮਰੀਕਾ ਨਿਵਾਸੀ ਗੁਰਮੀਤ ਸਿੰਘ ਦੇ ਸਹਿਯੋਗ ਨਾਲ ਭਾਈ ਘਨਈਆ ਯੂਥ ਕਲੱਬ ਸਤਕੋਹਾ ਰਜਿ: ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਖੰਡਿਆਲਾ ਸੈਣੀਆਂ ਤੋਂ ਡੇਰਾ ਬਾਬਾ ਨਾਨਕ ਨੂੰ ਪੈਦਲ ਜਾਂਦੀਆਂ ਸੰਗਤਾਂ ਦੀ ਸਹੂਲਤ ਲਈ ਲਗਾਏ ਗਏ। ਇਸ ਮੁਫ਼ਤ ਮੈਡੀਕਲ ਕੈਂਪ ਸਬੰਧੀ ਕੱਲਬ ਦੇ ਚੇਅਰਮੈਨ ਤੇਜ ਪ੍ਤਾਪ ਸਿੰਘ ਕਾਹਲੋਂ ਅਤੇ ਪ੍ਧਾਨ ਜਸਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਕੈਂਪ ਵਿੱਚ ਡਾ. ਗੁਰਨਾਮ ਸਿੰਘ ਸੇਖਵਾਂ ਅਤੇ ਡਾ. ਜਤਿੰਦਰ ਸਿੰਘ ਵੱਲੋਂ ਆਪਣੀਆਂ ਸੇਵਾਵਾਂ ਪ੍ਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸੈਂਕੜੇ ਮਰੀਜਾਂ ਨੂੰ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਗੁਰਦੀਪ ਸਿੰਘ ਸਾਬਕਾ ਡਾਇਰੈਕਟਰ ਸਹਿਕਾਰੀ ਬੈਂਕ ਗੁਰਦਾਸਪੁਰ, ਬਲਕਾਰ ਸਿੰਘ ਸ਼ਾਹ ਰਿਟਾਇਰਡ ਪੰਚਾਇਤ ਅਫ਼ਸਰ, ਗੁਰਪ੍ਰੀਤ ਸਿੰਘ ਪ੍ਧਾਨ ਗੁਰਦੁਆਰਾ ਸਾਹਿਬ, ਪਰਮਿੰਦਰ ਸਿੰਘ, ਲਖ਼ਵਿੰਦਰ ਸਿੰਘ, ਕੁਲਵੰਤ ਸਿੰਘ, ਤਰਲੋਚਨ ਸਿੰਘ, ਹਰਦਿਆਲ ਸਿੰਘ, ਰਵੇਲ ਸਿੰਘ, ਹਰਪਾਲ ਸਿੰਘ, ਜਤਿੰਦਰ ਸਿੰਘ, ਕੁਲਦੀਪ ਸਿੰਘ, ਸਾਬਕਾ ਸਰਪੰਚ ਰਸਬੀਰ ਸਿੰਘ, ਕਸ਼ਮੀਰ ਸਿੰਘ ਆਦਿ ਹਾਜ਼ਰ ਸਨ।



from Punjabi News -punjabi.jagran.com https://ift.tt/2TieSy4
via IFTTT

No comments:

Post a Comment