ਹੈਪੀ ਕੋਟਲੀ, ਕੋਟਲੀ ਸੂਰਤ ਮੱਲੀ : ਪੰਜਾਬ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਤੇ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇਂ ਦੀ ਲੜੀ ਤਹਿਤ ਅੱਜ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਕੋਟਲੀ ਸੂਰਤ ਮੱਲੀ ਦੇ ਸਰਪੰਚ ਅਵਤਾਰ ਸਿੰਘ ਅਤੇ ਸਰਪੰਚ ਤੇਜਬੀਰ ਸਿੰਘ ਭਿੱਟੇਵੱਡ ਵੱਲੋਂ ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਵੰਡਿਆ ਗਿਆ। ਖੇਡਾਂ ਦੇ ਸਮਾਨ 'ਚ ਫੁੱਟਬਾਲ ਦੀਆਂ ਕਿੱਟਾਂ, ਵਾਲੀਵਾਲ ਦੀਆਂ ਕਿੱਟਾ ਅਤੇ ਕ੍ਰਿਕਟ ਦੀਆਂ ਕਿੱਟਾਂ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਦੌਰਾਨ ਸਰਪੰਚ ਅਵਤਾਰ ਸਿੰਘ ਅਤੇ ਸਰਪੰਚ ਤੇਜਬੀਰ ਸਿੰਘ ਭਿੱਟੇਵੱਡ ਨੇ ਆਖਿਆ ਕਿ ਹਲਕਾ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਦੂਰਅਦੇਸ਼ੀ ਸੋਚ ਸਦਕਾ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡਾਂ 'ਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਆਖਿਆ ਕਿ ਰੰਧਾਵਾ ਵੱਲੋਂ ਹਲਕੇ ਦੇ ਪਿੰਡਾਂ 'ਚ ਬਣਾਏ ਜਾ ਖੇਡ ਸਟੇਡੀਅਮ ਸਦਕਾ ਸਮੂਹ ਨੌਜਵਾਨ ਸੁਖਜਿੰਦਰ ਸਿੰਘ ਰੰਧਾਵਾ ਨਾਲ ਚਟਾਨ ਵਾਂਗ ਖੜੇ ਹਨ। ਇਸ ਮੌਕੇ ਉੱਘੇ ਕਬੱਡੀ ਖਿਡਾਰੀ ਸੋਨੂੰ ਟੱਲ, ਜਸਕਰਨ ਸਿੰਘ, ਮਲਕੀਤ ਸਿੰਘ, ਅਮਨਦੀਪ ਸਿੰਘ, ਹਰਮਨਪ੍ਰੀਤ ਸਿੰਘ, ਮਨਦੀਪ ਸਿੰਘ, ਲਾਡੀ ਵਿਰਕ, ਸਿੰਕਦਰ ਸਿੰਘ ਮੱਲੀ, ਅੰਮਿ੍ਤਪਾਲ ਸਿੰਘ ਆਦਿ ਹਾਜ਼ਰ ਸਨ।
from Punjabi News -punjabi.jagran.com https://ift.tt/2HgNYQi
via IFTTT
Tuesday, March 5, 2019
ਨੌਜਵਾਨਾਂ ਨੂੰ ਖੇਡਾਂ ਦਾ ਸਮਾਨ ਵੰਡਿਆ
Subscribe to:
Post Comments (Atom)
No comments:
Post a Comment