ਕੋਲਕਾਤਾ: ਪੱਛਮੀ ਬੰਗਾਲ ਦੇ ਰਾਜਪਾਲ ਕੇਸ਼ਰੀ ਨਾਥ ਤ੍ਰਿਪਾਠੀ ਨੇ ਸੂਬੇ 'ਚ ਚੋਣਾਂ ਤੋਂ ਬਾਅਦ ਹੋ ਰਹੀਆਂ ਹਿੰਸਾਂ ਦੀਆਂ ਘਟਨਾਵਾਂ ਨੂੰ ਦੇਖਦੇ ਹੋਏ ਵੀਰਵਾਰ ਨੂੰ ਪ੍ਰਮੁੱਖ ਰਾਜਨੀਤਕ ਪਾਰਟੀਆਂ ਦੀ ਇਕ ਬੈਠਕ ਬੁਲਾਈ ਹੈ। ਇਸ ਬੈਠਕ 'ਚ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਤੋਂ ਪਾਰਥੋ ਚੈਟਰਜੀ, ਭਾਜਪਾ ਤੋਂ ਦਿਲੀਪ ਘੋਸ਼, ਭਾਰਤੀ ਕਮਿਊਨਿਸਟ ਪਾਰਟੀ ਤੋਂ ਐੱਸਕੇ ਮਿਸ਼ਰਾ ਅਤੇ ਕਾਂਗਰਸ ਤੋਂ ਐੱਸਐੱਨ ਮਿਸ਼ਰਾ ਹਿੱਸਾ ਲੈਣਗੇ।
ਜਾਣਜਾਰੀ ਅਨੁਸਾਰ ਪੱਛਮੀ ਬੰਗਾਲ ਦੇ ਰਾਜਪਾਲ ਦੇ ਐੱਨ ਤ੍ਰਿਪਾਠੀ ਨੇ ਸੂਬੇ 'ਚ ਚੋਣਾਂ ਤੋਂ ਬਾਅਦ ਹੋ ਰਹੀ ਹਿੰਸਾ ਦੇ ਮੱਦੇਨਜ਼ਰ ਵੀਰਵਾਰ ਨੂੰ ਪ੍ਰਮੁੱਖ ਸਿਆਸੀ ਪਾਰਟੀਆਂ ਦੀ ਇਕ ਬੈਠਕ ਬੁਲਾਈ ਹੈ। ਤ੍ਰਿਪਠੀ ਨੇ ਬੰਗਾਲ ਦੀਆਂ ਸਾਰੀਆਂ ਪ੍ਰਮੁੱਖ ਸਿਆਸੀ ਪਾਰਟੀਅਆਂ ਨੂੰ ਇਕ ਪੱਤਰ ਭੇਜ ਕੇ ਉਨ੍ਹਾਂ ਨੂੰ ਰਾਜ ਭਵਨ 'ਚ ਸ਼ਾਮ ਚਾਰ ਵਜੇ ਸਾਰੀਆਂ ਪਾਰਟੀਆਂ ਦੀ ਬੈਠਕ 'ਚ ਹਿੱਸਾ ਲੈਣ ਲਈ ਕਿਹਾ ਹੈ। ਇਸ ਬੈਠਕ 'ਚ ਸੂਬੇ 'ਚ ਹੋ ਰਹੀਆਂ ਹਿੰਸਕ ਘਟਨਾਵਾਂ ਅਤੇ ਲਾਅ ਐਂਡ ਆਡਰ 'ਤੇ ਚਰਚਾ ਕੀਤੀ ਜਾਵੇਗੀ।

ਇਸ ਪਹਿਲ ਦਾ ਸਵਾਗਤ ਕਰਦੇ ਹੋਏ ਪੱਛਮੀ ਬੰਗਾਲ ਭਾਜਪਾ ਇਕਾਈ ਦੇ ਪ੍ਰਧਾਨ ਦਿਲੀਪ ਘੋਸ਼ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਹ ਪਹਿਲ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਉਹ ਇਸ ਫ਼ੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਤ੍ਰਿਪਾਠੀ ਦਾ ਪੱਤਰ ਮਿਲਿਆ ਹੈ ਅਤੇ ਉਹ ਇਸ ਬੈਠਕ 'ਚ ਸ਼ਾਮਲ ਹੋਣਗੇ। ਇਸ ਤੋਂ ਪਹਿਲਾਂ ਪੱਛਮੀ ਬੰਗਾਲ 'ਚ ਭਾਜਪਾ ਕਾਨਕੁਨਾਂ ਨੇ ਬੁੱਧਵਾਰ ਨੂੰ ਲਾਲਬਾਜ਼ਾਰ ਸਥਿਤ ਪੁਲਿਸ ਹੈਡਕੁਆਰਟਰ ਵੱਲ ਮਾਰਚ ਕੱਡਿਆ। ਵਿਰੋਧ ਪ੍ਰਦਰਸ਼ਨ ਕਰ ਰਹੇ ਹਜ਼ਾਰਾਂ ਭਾਜਪਾ ਕਾਨਕੁਨਾਂ ਨੂੰ ਤਿਤਰ-ਬਿਤਰ ਕਰਨ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਅਤੇ ਵਾਛੜਾਂ ਛੱਡੀਆਂ। ਭਾਜਪਾ ਦਾ ਦੋਸ਼ ਹੈ ਕਿ ਸੂਬੇ 'ਚ ਕਾਨੂੰਨੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਗਈ ਹੈ।
from Punjabi News -punjabi.jagran.com http://bit.ly/2XGD3ol
via IFTTT
No comments:
Post a Comment