ਇਸਲਾਮਾਬਾਦ: ਕੁਲਭੂਸ਼ਣ ਜਾਧਵ ਮਾਮਲੇ ਤੋਂ ਬਾਅਦ ਹੁਣ ਪਾਕਿਸਤਾਨ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਉਸ ਨੇ ਇਕ ਭਾਰਤੀ ਜਾਸੂਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ। ਪਾਕਿਸਤਾਨ ਦੀ ਸੁਰੱਖਿਆ ਏਜੰਸੀ ਨੇ ਇਸ ਕਥਿਤ ਭਾਰਤੀ ਜਾਸੂਸ ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਤੋਂ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ ਭਾਰਤ ਵੱਲੋ ਇਸ ਬਾਰੇ ਹਾਲੇ ਤਕ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਪਾਕਿਸਤਾਨ ਦੀ ਸਥਾਨਕ ਮੀਡੀਆ ਦੀਆਂ ਖ਼ਬਰਾਂ ਅਨੁਸਾਰ ਇਸ ਕਥਿਤ ਜਾਸੂਸ ਨੇ ਪੁਲਿਸ ਪੁੱਛਗਿੱਛ 'ਚ ਇਹ ਕਬੂਲ ਕਰ ਲਿਆ ਹੈ ਕਿ ਉਹ ਭਾਰਤ ਦਾ ਰਹਿਣ ਵਾਲਾ ਹੈ ਤੇ ਪਾਕਿਸਤਾਨ ਦੇ ਪੰਜਾਬ ਸੂਬੇ 'ਚ ਜਾਸੂਸੀ ਲਈ ਉਸ ਨੂੰ ਭੇਜਿਆ ਗਿਆ ਸੀ। ਹਾਲਾਂਕਿ ਹਾਲੇ ਤਕ ਇਸ ਵਿਅਕਤੀ ਦੀ ਕੋਈ ਫੋਟੋ ਜਾਂ ਇਸ ਬਾਰੇ ਕੋਈ ਵੀ ਅਧਿਕਾਰਕ ਜਾਣਕਾਰੀ ਪਾਕਿਸਤਾਨੀ ਸਰਕਾਰ ਦੇ ਅਧਿਕਾਰੀਆਂ ਵੱਲੋਂ ਜਾਰੀ ਨਹੀਂ ਕੀਤੀ ਗਈ ਹੈ।
ਖ਼ਬਰਾਂ ਅਨੁਸਾਰ ਫੜੇ ਗਏ ਕਥਿਤ ਭਾਰਤੀ ਜਾਸੂਸ ਦੀ ਪਛਾਣ ਰਾਜੂ ਲਕਸ਼ਣ ਰੂਪ 'ਚ ਕੀਤੀ ਗਈ ਹੈ। ਰਾਜੂ ਨੂੰ ਬੁੱਧਵਾਰ ਨੂੰ ਲਾਹੌਰ ਤੋਂ 400 ਕਿਮੀ ਦੂਰ ਡੇਰਾ ਗਾਜ਼ੀ ਖ਼ਾਨ ਜ਼ਿਲ੍ਹੇ ਦੇ ਰਾਖੀ ਗਜ਼ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਕਿਹਾ ਹੈ ਕਿ ਘਟਨਾ ਸਮੇਂ ਰਾਜੂ ਲਕਸ਼ਣ ਬਲੋਚਿਸਤਾਨ ਤੋਂ ਡੇਰਾ ਗਾਜ਼ੀ ਖ਼ਾਨ ਜ਼ਿਲ੍ਹੇ 'ਚ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਰਾਜੂ ਨੂੰ ਕਿਸੇ ਅਣਜਾਣ ਜਗ੍ਹਾ ਲਿਜਾਇਆ ਗਿਆ ਹੈ ਜਿੱਥੇ ਪਾਕਿਸਤਾਨੀ ਏਜੰਸੀਆਂ ਉਸ ਤੋਂ ਪੁੱਛਗਿੱਛ ਕਰ ਰਹੀਆਂ ਹਨ।
from Punjabi News -punjabi.jagran.com https://ift.tt/2MvBSFp
via IFTTT
No comments:
Post a Comment