ਨਨਕਾਣਾ ਸਾਹਿਬ/ ਅਟਾਰੀ ਸਰਹੱਦ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤਰਰਾਸ਼ਟਰੀ ਨਗਰ ਕੀਰਤਨ ਅੱਜ ਜਨਮ ਅਸਥਾਨ ਸ੍ਰੀ ਗੁਰੂ ਨਾਨਕ ਦੇਵ ਜੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸਵੇਰੇ 11:30 ਵਜੇ ਪੰਜ ਪਿਆਰੀਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ। ਖਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋਇਆ ਇਹ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਦੁਪਿਹਰ ਬਾਅਦ ਵਾਹਗਾ-ਅਟਾਰੀ ਸਰਹੱਦ ਪਾਰ ਕਰੇਗਾ ਤੇ ਰਾਤ ਡੇਰਾ ਬਾਬਾ ਨਾਨਕ ਵਿਖੇ ਪਹੁੰਚੇਗਾ।
ਜਾਣਕਾਰੀ ਅਨੁਸਾਰ ਇਹ ਕੌਮਾਂਤਰੀ ਨਗਰ ਕੀਰਤਨ ਭਾਰਤ ਦੇ ਵੱਖ-ਵੱਖ ਸੂਬਿਆਂ, ਪਿੰਡਾਂ ਤੇ ਕਸਬਿਆਂ ਤੋਂ ਹੁੰਦਾ ਹੋਇਆ 100ਵੇਂ ਦਿਨ ਸੁਲਤਾਨਪੁਰ ਲੋਧੀ ਵਿਥੇ ਸਮਾਪਤ ਹੋਵੇਗਾ।
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਸਾਬਕਾ ਪ੍ਰਧਾਨ ਸਮਤਾਨ ਸਿੰਘ, ਪਾਕਿਸਤਾਨ ਔਕਾਫ਼ ਬੋਰਡ ਦੇ ਸੀਨੀਅਰ ਅਧਿਕਾਰੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਸ਼ਾਮਲ ਸਨ।
Mohammad Ullah, usmani (pakistan)
from Punjabi News -punjabi.jagran.com https://ift.tt/2MuOSLr
via IFTTT
No comments:
Post a Comment