ਸ਼ੋਪੀਆਂ: ਜੰਮੂ-ਕਸ਼ਮੀਰ 'ਚ ਫ਼ੌਜ ਦਾ ਅੱਤਵਾਦੀਆਂ ਖ਼ਿਲਾਫ਼ ਆਪਰੇਸ਼ਨ ਆਲ ਆਊਟ ਜਾਰੀ ਹੈ। ਇਸ ਕੜੀ 'ਚ ਸ਼ੁੱਕਰਵਾਰ ਨੂੰ ਸੂਬੇ ਦੇ ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਹੈ ਜਿਸ 'ਚ ਫ਼ੌਜ ਦੇ ਦੋ ਜਵਾਨ ਜ਼ਖ਼ਮੀ ਹੋਏ ਹਨ। ਸੁਰੱਖਿਆ ਬਲਾਂ ਨੇ ਇਲਾਕੇ 'ਚ 2 ਤੋਂ 3 ਅੱਤਵਾਦੀਆਂ ਨੂੰ ਘੇਰਿਆ ਹੋਇਆ ਹੈ। ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁਕਾਬਲਾ ਫਿਲਹਾਲ ਚੱਲ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਨੂੰ ਸ਼ੋਪੀਆਂ ਦੇ ਪੰਡੂਸ਼ਨ ਇਲਾਕੇ 'ਚ ਅੱਤਵਾਦੀਆਂ ਦੇ ਹੋਣ ਦੀ ਖ਼ਬਰ ਮਿਲੀ ਸੀ ਤੇ ਸਰਚ ਆਪਰੇਸ਼ਨ ਦੌਰਾਨ ਅੱਤਵਾਦੀਆਂ ਵੱਲੋਂ ਫਾਇਰਿੰਗ ਕੀਤੀ ਗਈ। ਇਸ ਦੇ ਬਾਅਦ ਤੋਂ ਹੀ ਜਾਰੀ ਮੁਕਾਬਲੇ 'ਚ ਸੁਰੱਖਿਆ ਬਲਾਂ ਦੇ ਜਵਾਨ ਜ਼ਖ਼ਮੀ ਹੋ ਗਏ ਹਨ।
ਉੱਥੇ ਦੂਸਰੇ ਪਾਸੇ ਸ਼ੋਪੀਆਂ ਜ਼ਿਲ੍ਹੇ 'ਚ ਹੀ ਅੱਜ ਸਵੇਰੇ ਅੱਤਵਾਦੀਆਂ ਨੇ IED ਜ਼ਰੀਏ ਫ਼ੌਜ ਦੇ 55 ਰਾਈਫਲ ਵਾਹਨ ਨੂੰ ਨਿਸ਼ਾਨਾ ਬਣਾਇਆ ਹੈ। ਹਾਲਾਂਕਿ ਇਸ ਹਮਲੇ 'ਚ ਕਿਸੇ ਵੀ ਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।
from Punjabi News -punjabi.jagran.com https://ift.tt/2GCvvMP
via IFTTT
No comments:
Post a Comment