ਪੱਤਰ ਪ੍ਰੇਰਕ, ਤਰਨਤਾਰਨ : ਕਸਬਾ ਝਬਾਲ 'ਚ ਬੱਸਾਂ ਦੇ ਟਾਈਮ ਨੂੰ ਲੈ ਕੇ ਅੱਠ ਲੋਕਾਂ ਵੱਲੋਂ ਚੈੱਕਰ 'ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਘਟਨਾ ਮੌਕੇ ਪੁੱਜੀ ਥਾਣਾ ਝਬਾਲ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਦੋਂਕਿ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਨੂੰ ਸਰਕਾਰੀ ਹਸਪਤਾਲ ਝਬਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਨਵਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬੋਹੜੂ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ 'ਚ ਕਥਿਤ ਤੌਰ 'ਤੇ ਦੋਸ਼ ਲਗਾਇਆ ਕਿ ਉਹ ਰੋਬਨ ਟਰਾਂਸਪੋਰਟ ਕੰਪਨੀ ਦੀ ਬੱਸ 'ਚ ਚੈੱਕਰ ਦੀ ਨੌਕਰੀ ਕਰਦਾ ਹੈ ਤੇ ਝਬਾਲ ਅੱਡੇ 'ਤੇ ਬੱਸ ਦੀ ਉਡੀਕ ਕਰ ਰਿਹਾ ਸੀ। ਇਸ ਦੌਰਾਨ ਜਸਬੀਰ ਸਿੰਘ ਉਰਫ ਤੋਤੀ ਪੁੱਤਰ ਗੁਰਬਚਨ ਸਿੰਘ, ਅਰਸ਼ਦੀਪ ਸਿੰਘ ਪੁੱਤਰ ਜਸਬੀਰ ਸਿੰਘ, ਜੋਬਨਜੀਤ ਸਿੰਘ ਪੁੱਤਰ ਬਲਬੀਰ ਸਿੰਘ, ਵਾਸੀ ਸਵਰਗਾਪੁਰੀ ਤੇ ਅਜਮੇਰ ਸਿੰਘ ਉਰਫ ਕਾਕਾ ਪੁੱਤਰ ਜੋਗਿੰਦਰ ਸਿੰਘ ਵਾਸੀ ਆਪਣੇ ਚਾਰ ਅਣਪਛਾਤੇ ਲੋਕਾਂ ਨਾਲ ਉਸ ਕੋਲ ਆ ਗਏ। ਉਕਤ ਵਿਅਕਤੀ ਕਹਿਣ ਲੱਗੇ ਕਿ ਉਹ ਮਿੰਨੀ ਬੱਸਾਂ ਦੇ ਟਾਈਮ 'ਚ ਆਪਣੀ ਟਰਾਂਸਪੋਰਟ ਦੀਆਂ ਬੱਸਾਂ 'ਚ ਸਵਾਰੀਆਂ ਬੈਠਾਉਂਦਾ ਹੈ।
ਇਸੇ ਗੱਲ ਨੂੰ ਲੈ ਕੇ ਅਜਮੇਰ ਸਿੰਘ ਨੇ ਜਾਨਲੇਵਾ ਹਮਲਾ ਕਰਨ ਦੀ ਨੀਯਤ ਨਾਲ ਉਸ ਉੱਪਰ ਪਿਸਤੌਲ ਤਾਣ ਦਿੱਤੀ। ਜਦੋਂਕਿ ਅਰਸ਼ਦੀਪ ਸਿੰਘ ਨੇ ਦਾਤਰ, ਜੋਬਨਜੀਤ ਨੇ ਬੇਸਬਾਲ ਨਾਲ ਵਾਰ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਰੌਲਾ ਪਾਉਣ 'ਤੇ ਹਮਲਾਵਰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਸਥਾਨ ਲੌਕਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਝਬਾਲ ਦਾਖਲ ਕਰਵਾਇਆ। ਇਸ ਦੀ ਸ਼ਿਕਾਇਤ ਉਸ ਨੇ ਪੁਲਿਸ ਨੂੰ ਕਰ ਦਿੱਤੀ। ਘਟਨਾ ਦੀ ਜਾਂਚ ਕਰ ਰਹੇ ਏਐਸਆਈ ਸੁਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਜਲਦ ਹੀ ਉਨ੍ਹਾਂ ਨੂੰ ਕਾਬੂ ਕੀਤਾ ਜਾਵੇਗਾ।
from Punjabi News -punjabi.jagran.com https://ift.tt/2GHu8fP
via IFTTT
No comments:
Post a Comment