Responsive Ads Here

Thursday, August 1, 2019

ਕੌਮਾਂਤਰੀ ਨਗਰ ਕੀਰਤਨ ਅਕਾਲ ਤਖ਼ਤ ਤੋਂ ਅਗਲੇ ਪੜਾਅ ਲਈ ਰਵਾਨਾ, ਪੰਜ ਤਖ਼ਤਾਂ ਦੀ ਯਾਤਰਾ ਮਗਰੋਂ ਸੁਲਤਾਨਪੁਰ ਲੋਧੀ ਵਿਖੇ ਹੋਵੇਗਾ ਸੰਪੂਰਨ

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਪਹਿਲੀ ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ 'ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਸ਼ੁੱਕਰਵਾਰ ਨੂੰ ਅੰਮ੍ਰਿਤ ਵੇਲੇ 5:30 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚਿਆ। ਅੱਜ ਅਗਲੇ ਪੜਾਅ ਲਈ ਨਗਰ ਕੀਰਤਨ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਥਕ ਜਾਹੋ-ਜਲਾਲ ਨਾਲ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਨਗਾਰੇ ਦੀ ਗੂੰਜ ਵਿਚ ਰਵਾਨਾ ਹੋ ਗਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਏ ਗਏ ਨਗਰ ਕੀਰਤਨ ਦੀ ਅਰਦਾਸ ਕਰਕੇ ਆਰੰਭਤਾ ਕੀਤੀ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜੀ ਬੱਸ ਵਿਚ ਸੁਸ਼ੋਭਿਤ ਪਾਲਕੀ ਸਾਹਿਬ ਅੰਦਰ ਸੁਭਾਏਮਾਨ ਕਰਕੇ ਨਗਰ ਕੀਰਤਨ ਘੰਟਾ ਘਰ ਗੋਲਡਨ ਪਲਾਜਾ ਤੋਂ ਰਵਾਨਾ ਹੋਇਆ। ਇਸ ਮੌਕੇ ਅੰਤਰਰਾਸ਼ਟਰੀ ਨਗਰ ਕੀਰਤਨ ਦੇ ਦਰਸ਼ਨਾਂ ਲਈ ਸੰਗਤਾਂ ਦਾ ਸੈਲਾਬ ਉਮੜਿਆਂ।

ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਧਾਰਮਿਕ, ਸਿਆਸੀ ਤੇ ਸਮਾਜਿਕ ਸਖਸੀਅਤਾਂ ਮੌਜੂਦ ਸਨ। ਨਗਰ ਕੀਰਤ ਅੰਮ੍ਰਿਤਸਰ ਤੋਂ ਮਜੀਠਾ, ਫਤਹਿਗੜ੍ਹ ਚੂੜੀਆਂ ਤੋਂ ਹੁੰਦਾ ਹੋਇਆ ਡੇਰਾ ਬਾਬਾ ਨਾਨਕ ਵਿਖੇ ਪੜਾਅ ਪੂਰਾ ਕਰੇਗਾ। 3 ਅਗਸਤ ਨੂੰ ਨਗਰ ਕੀਰਤਨ ਡੇਰਾ ਬਾਬਾ ਨਾਨਕ ਤੋਂ ਬਟਾਲਾ, ਗੁਰਦਾਸਪੁਰ, ਗੁਰਦੁਆਰਾ ਬਾਰਠ ਸਾਹਿਬ ਪਠਾਨਕੋਟ ਵਿਖੇ ਅਗਲਾ ਪੜਾਅ ਪੂਰਾ ਕਰੇਗਾ।


from Punjabi News -punjabi.jagran.com https://ift.tt/2YHmUm2
via IFTTT

No comments:

Post a Comment