ਸੁਖਵਿੰਦਰ ਸਰਮਾਲ, ਹੁਸ਼ਿਆਰਪੁਰ : ਜ਼ਿਲ੍ਹਾ ਪ੍ਰਸਾਸ਼ਨ ਹੁਸ਼ਿਆਰਪੁਰ ਵੱਲੋਂ ਨਸ਼ੇ ਖ਼ਿਲਾਫ਼ ਇਕ ਵੱਡੀ ਕਾਰਵਾਈ ਕਰਦਿਆਂ ਸ਼ੁੱਕਰਵਾਰ ਛਾਪੇਮਾਰੀ ਦੌਰਾਨ 40 ਹਜ਼ਾਰ ਕਿੱਲੋ ਲਾਹਨ, 15 ਚਾਲੂ ਭੱਠੀਆਂ ਸਮੇਤ 800 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਫੜੀਆਂ ਗਈਆਂ।
ਆਬਕਾਰੀ, ਕਰ ਵਿਭਾਗ ਤੇ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਟਾਂਡਾ ਮੰਡ ਇਲਾਕੇ 'ਚ ਆਉਂਦੇ ਮਿਆਣੀ, ਸਲੇਮਪੁਰ, ਟਾਹਲੀ, ਆਦਮਪੁਰ, ਭੋਗਪੁਰ, ਕਾਵਾਂ ਦਾ ਪੱਤਣ ਤੇ ਮਿਆਦੀਆਂ ਦੇ ਇਲਾਕੇ 'ਚ ਸਾਂਝੇ ਤੌਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਬਿਆਸ ਦਰਿਆ ਦੇ ਮੰਡ ਇਲਾਕੇ 'ਚ 40 ਹਜ਼ਾਰ ਕਿੱਲੋ ਲਾਹਨ, 15 ਚਾਲੂ ਭੱਠੀਆਂ, 800 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਦੋ ਸਮੱਗਲਰ ਫੜੇ ਗਏ। ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅਵਤਾਰ ਸਿੰਘ ਕੰਗ ਦੀ ਅਗਵਾਈ ਵਾਲੀ ਟੀਮ ਵੱਲੋਂ ਮੌਕੇ 'ਤੇ ਹੀ ਲਾਹਨ ਤੇ ਸ਼ਰਾਬ ਨੂੰ ਨਸ਼ਟ ਕਰ ਦਿੱਤਾ ਗਿਆ ਹੈ।
ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਅਵਤਾਰ ਸਿੰਘ ਕੰਗ ਨੇ ਦੱਸਿਆ ਕਿ ਇਸ ਤਲਾਸ਼ੀ ਮੁਹਿੰਮ 'ਚ ਆਬਕਾਰੀ ਤੇ ਕਰ ਅਫ਼ਸਰ ਹਨੂਵੰਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਕੰਗ ਨੇ ਦੱਸਿਆ ਕਿ ਪਹਿਲੀ ਵਾਰ ਚਾਲੂ ਹਾਲਤ 'ਚ ਭੱਠੀਆਂ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਫੜੇ ਗਏ ਸਮੱਗਲਰਾਂ ਦੀ ਪਛਾਣ ਬਾਊ ਤੇ ਗੁਰਦੀਪ ਸਿੰਘ ਦੋਵੇਂ ਵਾਸੀ ਪਿੰਡ ਮੌਜਪੁਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਕਰ ਦਿੱਤੀ ਗਈ ਹੈ। ਛਾਪੇਮਾਰੀ ਕਰਨ ਵਾਲੀ ਆਬਕਾਰੀ ਟੀਮ 'ਚ ਇੰਸਪੈਕਟਰ ਦਵਿੰਦਰ ਸਿੰਘ, ਨਰੇਸ਼ ਸਹੋਤਾ, ਤਰਲੋਚਨ ਸਿੰਘ ਸ਼ਾਮਲ ਸਨ।
ਨਸ਼ਿਆਂ ਖ਼ਿਲਾਫ਼ ਮੁਹਿੰਮ ਕੀਤੀ ਜਾਵੇਗੀ ਹੋਰ ਤੇਜ਼ : ਡੀਸੀ
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਨਸ਼ੇ ਖ਼ਿਲਾਫ਼ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਜ਼ਿਲ੍ਹਾ ਪੁਲਿਸ ਤੇ ਆਬਕਾਰੀ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਨਸ਼ੇ ਖ਼ਿਲਾਫ਼ ਵੱਡੇ ਪੱਧਰ 'ਤੇ ਚੈਕਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸ਼ਰਾਬ ਦਾ ਨਾਜਾਇਜ਼ ਕਾਰੋਬਾਰ ਕਰਨ ਵਾਲਿਆਂ 'ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
from Punjabi News -punjabi.jagran.com https://ift.tt/39y7lAf
via IFTTT
No comments:
Post a Comment