ਨਵੀਂ ਦਿੱਲੀ, ਜੇਐੱਨਐੱਨ : ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਦੇਸ਼ 'ਚ ਹੁਣ ਤਕ ਕੋਰੋਨਾ ਨਾਲ 13 ਲੱਖ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਗਏ ਹਨ ਤੇ 31 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲ ਦੁਆਰਾ ਜਾਰੀ ਤਾਜ਼ਾ ਅੰਕਿੜਆਂ ਮੁਤਬਾਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 48 ਹਜ਼ਾਰ 916 ਮਾਮਲੇ ਸਾਹਮਣੇ ਆਏ ਹਨ ਤੇ 757 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ਭਰ 'ਚ ਕੋਰੋਨਾ ਦੇ ਚਾਰ ਲੱਖ ਤੋਂ ਜ਼ਿਆਦਾ ਸੈਂਪਲ ਲਏ ਗਏ ਹਨ। ਜ਼ਿਕਰਯੋਗ ਹੈ ਕਿ ਲਗਾਤਾਰ ਤੀਜੇ ਦਿਨ ਦੇਸ਼ 'ਚ ਕੋਰੋਨਾ ਦੇ 45 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲਾ ਮੁਤਾਬਕ ਦੇਸ਼ 'ਚ ਹੁਣ ਤਕ 13 ਲੱਖ 36 ਹਜ਼ਾਰ 861 ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ 'ਚੋਂ 4 ਲੱਖ 56 ਹਜ਼ਾਰ 71 ਐਕਟਿਵ ਕੇਸ ਹਨ ਤੇ ਅੱਠ ਲੱਖ 49 ਹਜ਼ਾਰ 431 ਮਰੀਜ਼ ਠੀਕ ਹੋ ਗਏ ਹਨ। ਦੂਜੇ ਪਾਸੇ 31 ਹਜ਼ਾਰ 358 ਲੋਕਾਂ ਦੀ ਮੌਤ ਹੋ ਗਈ ਹੈ। 63.54 ਫ਼ੀਸਦੀ ਮਰੀਜ਼ ਹੁਣ ਤਕ ਠੀਕ ਹੋ ਗਏ ਹਨ। ਭਾਰਤੀ ਮੈਡੀਕਲ ਖੋਜ ਪ੍ਰੀਸ਼ਦ ਮੁਤਾਬਕ ਦੇਸ਼ 'ਚ ਹੁਣ ਤਕ ਕੁੱਲ ਇਕ ਕਰੋੜ 58 ਲੱਖ 49 ਹਜ਼ਾਰ 068 ਸੈਂਪਲ ਟੈਸਟ ਹੋਏ ਹਨ।
from Punjabi News -punjabi.jagran.com https://ift.tt/3hyF9zZ
via IFTTT
Friday, July 24, 2020
India Coronavirus News: 13 ਲੱਖ ਤੋਂ ਜ਼ਿਆਦਾ ਮਾਮਲੇ, ਪਿਛਲੇ 24 ਘੰਟਿਆਂ 'ਚ ਚਾਰ ਲੱਖ ਤੋਂ ਜ਼ਿਆਦਾ ਹੋਏ ਟੈਸਟ
Subscribe to:
Post Comments (Atom)
No comments:
Post a Comment