ਜੇਐੱਨਐੱਨ, ਜਲੰਧਰ : ਪੋਸਟ ਮੈਟਿ੍ਕ ਵਜ਼ੀਫ਼ਾ ਘਪਲੇ 'ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਤੇ ਘਪਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ 7 ਸਤੰਬਰ ਨੂੰ ਪਟਿਆਲਾ ਸਥਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰੇਗੀ।
ਇਹ ਐਲਾਨ ਕਰਦਿਆਂ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਦਲਿਤ ਵਿਦਿਆਰਥੀਆਂ ਨੂੰ ਨਾਲ ਲਿਜਾ ਕੇ ਧਰਨਾ ਦੇਣਗੇ। ਉਨ੍ਹਾ ਕਿਹਾ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਮੁੱਖ ਮੰਤਰੀ ਅੱਗੇ ਸਾਧੂ ਸਿੰਘ ਧਰਮਸੋਤ ਨੂੰ ਬਰਖਾਸਤ ਕਰਨ ਤੇ ਸੀਬੀਆਈ ਜਾਂਚ ਕਰਵਾਉਣ ਦੀ ਮੰਗ ਰੱਖੀ ਸੀ ਪਰ 45 ਮਿੰਟ ਤਕ ਵੈੱਲ 'ਚ ਧਰਨਾ ਦੇਣ ਦੇ ਬਾਵਜੂਦ ਸਰਕਾਰ ਵੱਲੋਂ ਇਸ ਮੰਗ ਨੂੰ ਸਵੀਕਾਰ ਨਹੀਂ ਕੀਤਾ ਗਿਆ।
ਪਹਿਲੀ ਸਤੰਬਰ ਤੋਂ ਸੂੁਬੇ ਭਰ 'ਚ ਲੋਕ ਇਨਸਾਫ਼ ਪਾਰਟੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਕ ਹਫ਼ਤਾ ਇੰਤਜ਼ਾਰ ਕਰਨ ਤਕ ਸਰਕਾਰ ਨੇ ਕੁਝ ਨਾ ਕੀਤਾ ਤਾਂ 7 ਸਤੰਬਰ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਵਿਰੋਧ 'ਚ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਬਿੱਲ ਨੂੰ ਰੱਦ ਕਰਨ ਲਈ ਧੰਨਵਾਦ ਵੀ ਕੀਤਾ।
from Punjabi News -punjabi.jagran.com https://ift.tt/2QEhx1o
via IFTTT
No comments:
Post a Comment