Responsive Ads Here

Saturday, August 29, 2020

ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਾੜਿਆ ਕੈਬਨਿਟ ਮੰਤਰੀ ਧਰਮਸੋਤ ਦਾ ਪੁਤਲਾ

ਜਗਨਾਰ ਸਿੰਘ ਦੁਲੱਦੀ,ਨਾਭਾ : ਜਿਵੇਂ ਹੀ ਪਿਛਲੇ ਦਿਨੀਂ ਕਰੀਬ 64 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਕੀ ਸਾਹਮਣੇ ਆਇਆ ਤਾਂ ਉਸ ਘੁਟਾਲੇ ਨੂੰ ਲੈ ਕੇ ਨੂੰ ਲੈ ਕੇ ਜਿੱਥੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ ਹੈ ਉੱਥੇ ਪੰਜਾਬ ਅੰਦਰ ਵੱਖ ਵੱਖ ਪਾਰਟੀਆਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਪ੍ਰੋਟੈਸਟ ਕੀਤੇ ਜਾ ਰਹੇ ਹਨ । ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਵਿਚ ਅੱਜ ਰਿਆਸਤੀ ਸ਼ਹਿਰ ਨਾਭਾ ਦੇ ਬੌੜਾਂ ਗੇਟ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਉਪਰੰਤ ਕੈਬਨਿਟ ਮੰਤਰੀ ਧਰਮਸੋਤ ਦਾ ਪੁਤਲਾ ਫੂਕਿਆ ਗਿਆ।
ਉਪਰੰਤ ਪੱਤਰਕਾਰਾਂ ਗੱਲ ਕਰਦਿਆਂ ਬਾਬੂ ਕਬੀਰ ਦਾਸ ਅਤੇ ਯੂਥ ਅਕਾਲੀ ਆਗੂ ਬਬਲੂ ਖੋਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਕੈਬਨਿਟ ਚੋਂ ਬਰਖਾਸਤ ਕਰਕੇ ਇਸ ਦੀ ਸੀਬੀਆਈ ਤੋਂ ਜਾਂਚ ਕਰਾਈ ਜਾਵੇ ਤਾਂ ਜੋ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਸਾਹਮਣੇ ਆ ਸਕੇ । ਆਗੂ ਨੇ ਕਿਹਾ ਕਿ ਇੱਕ ਦਲਿਤ ਪਰਿਵਾਰ ਨਾਲ ਸਬੰਧਤ ਮੰਤਰੀ ਵੱਲੋਂ ਅਜਿਹਾ ਘੁਟਾਲਾ ਕਰਨਾ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਤੇ ਡਾਕਾ ਮਾਰਨ ਵਾਲੀ ਗੱਲ ਹੈ ਕਿਉਂ ਜੋ ਉਨ੍ਹਾਂ ਦਾ ਭਵਿੱਖ ਇਸ ਘੁਟਾਲੇ ਨਾਲ ਧੁੰਦਲਾ ਹੋ ਗਿਆ ਹੈ ਅਤੇ ਉਹ ਪੜ੍ਹਾਈ ਤੋਂ ਵਾਂਝੇ ਹੋ ਗਏ ਹਨ ।

ਬਾਬੂ ਕਬੀਰ ਦਾਸ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਨਹੀਂ ਕਰਦੇ ਸ਼੍ਰੋਮਣੀ ਅਕਾਲੀ ਦਲ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖੇਗਾ। ਇਸ ਮੌਕੇ ਯੂਥ ਅਕਾਲੀ ਆਗੂ ਬਬਲੂ ਖੋਰਾ, ਗੁਰਮੀਤ ਸਿੰਘ ਕੋਟ, ਸਾਬਕਾ ਚੇਅਰਮੈਨ ਧਰਮ ਸਿੰਘ ਧਾਰੋਂਕੀ, ਅਨਿਲ ਗੁਪਤਾ, ਬਲਜਿੰਦਰ ਸਿੰਘ ਬੱਬੂ, ਸੋਨੂ ਸੂਦ, ਸੁਖਜੀਤ ਸਿੰਘ ਸੋਨੀ ਚੌਧਰੀ ਮਾਜਰਾ,ਗੁਰਜੀਤ ਸਿੰਘ ਭੱਟੀ,ਰਾਜਾ ਢੀਂਗੀ ,ਟਹਿਲ ਸਿੰਘ ਸਾਬਕਾ ਸਰਪੰਚ,ਸੁਖਵਿੰਦਰ ਸਿੰਘ ਛਿੰਟਾਵਾਲਾ ਆਦਿ ਅਕਾਲੀ ਵਰਕਰ ਮੌਜੂਦ ਸਨ ।


from Punjabi News -punjabi.jagran.com https://ift.tt/3gGRAsJ
via IFTTT

No comments:

Post a Comment