ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਅੱਜ ਸ਼ੱਕੀ ਮਰੀਜ਼ਾਂ ਦੇ 3713 ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 9826 ਮਰੀਜ਼ਾਂ ਵਿੱਚੋਂ 77.11 ਫੀਸਦੀ (7577 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦ ਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1868 ਪਾਜ਼ੇਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 7577 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 119887 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚੋਂ 117606 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 106755 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2281 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 9826 ਹੈ, ਜਦਕਿ 1025 ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਸਬੰਧਿਤ ਹਨ।
ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 378 ਅਤੇ 90 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 33842 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 6046 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 448 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
from Punjabi News -punjabi.jagran.com https://ift.tt/3hFeG4j
via IFTTT
No comments:
Post a Comment