Responsive Ads Here

Sunday, December 26, 2021

ਉਪ ਮੁੱਖ ਮੰਤਰੀ ਸੋਨੀ ਨੇ ਕਿਹਾ- ਕਾਂਗਰਸ ਸਰਕਾਰ ਨੇ ਵਪਾਰੀਆਂ ਨੂੰ ਦਿੱਤੀ ਵੱਡੀ ਰਾਹਤ, ਵੈਟ ਨਾਲ ਸਬੰਧਤ 40 ਹਜ਼ਾਰ ਕੇਸ ਲਏ ਵਾਪਸ

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਉਪ ਮੁੱਖ ਮੰਤਰੀ ਓਪੀ ਸੋਨੀ ਨੇ ਫੈਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ ਵੱਲੋਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਤੇ ਡਾਇਰੈਕਟਰ ਜਨਰਲ ਆਫ ਫਾਰਨ ਟਰੇਡ ਨਾਲ ਮਿਲ ਕੇ ਕਰਵਾਏ ਗਏ ਪੰਜਾਬ ਐਕਸਪੋਰਟ ਸੰਮੇਲਨ-2021 ਮੌਕੇ ਕਾਰੋਬਾਰੀਆਂ ਨੂੰ ਸੰਬੋਧਨ ਕਰਦੇ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ ਦਰਜ 40 ਹਜ਼ਾਰ ਕੇਸ ਵਾਪਸ ਲੈ ਲਏ ਹਨ, ਇਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੰਸਥਾਗਤ ਟੈਕਸ ਖ਼ਤਮ ਕਰ ਦਿੱਤਾ ਹੈ ਤੇ ਫੈਕਟਰੀਆਂ ਤੇ ਉਦਯੋਗਿਕ ਖੇਤਰਾਂ ਦੇ ਵਿਸਥਾਰ ਲਈ ਸੀਐੱਲਯੂ ਦੀ ਲੋੜ ਨੂੰ ਖ਼ਤਮ ਕਰਨਾ ਅਜਿਹੇ ਫੈਸਲੇ ਹਨ, ਜੋ ਕਿ ਕਾਰੋਬਾਰ ਨੂੰ ਵਧਾਉਣਗੇ। 14 ਮੋਬਾਈਲ ਦਸਤਿਆਂ ਦੀ ਗਿਣਤੀ ਨੂੰ 4 ਤਕ ਲਿਆ ਕੇ ਇੰਸਪੈਕਟਰੀ ਰਾਜ ਖ਼ਤਮ ਕਰਨ ਦੀ ਸ਼ੁਰੂਆਤ ਕੀਤੀ ਗਈ ਹੈ। ਸੋਨੀ ਨੇ ਕਿਹਾ ਕਿ ਵਿਵਾਦਿਤ ਮਾਮਲਿਆਂ ਲਈ 150 ਕਰੋੜ ਰੁਪਏ ਦੀ ਯਕਮੁਸ਼ਤ ਨਿਪਟਾਰਾ ਸਕੀਮ ਲਾਗੂ ਕੀਤੀ ਹੈ। ਸੋਨੀ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ 10 ਏਕੜ ਵਿਚ ਜਲਦੀ ਕਨਵੈਂਸ਼ਨ ਸੈਟਰ ਸਥਾਪਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਬਿਜਲੀ ਦੇ ਫਿਕਸ ਚਾਰਜਾਂ ਵਿਚ 50 ਫੀਸਦੀ ਕਟੌਤੀ ਤੇ ਇੰਸਟਚਿਊਸ਼ਨਸਲ ਟੈਕਸ ਪੂਰੀ ਤਰ੍ਹਾਂ ਮਾਫ ਕਰ ਦਿੱਤਾ ਹੈ। ਉਦਯੋਗਪਤੀਆਂ ਨੂੰ ਦਿੱਤੀਆਂ ਰਾਹਤਾਂ ਕਾਰਨ ਪੰਜਾਬ ਵਿਚ 1 ਲੱਖ ਕਰੋੜ ਰੁਪਏ ਦਾ ਪੂੰਜੀ ਨਿਵੇਸ਼ ਹੋਇਆ ਹੈ।

ਸੋਨੀ ਨੇ ਦੱਸਿਆ ਕਿ ਫੋਕਲ ਪੁਆਇੰਟਾਂ ਦਾ ਵਿਕਾਸ ਕਰਨ ਲਈ 150 ਕਰੋੜ ਰੁਪਏ ਸਰਕਾਰ ਨੇ ਜਾਰੀ ਕਰ ਦਿੱਤੇ ਹਨ। ਸੋਨੀ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਵਪਾਰ ਮੰਡਲ ਨੇ 9 ਮੰਗਾਂ ਸਰਕਾਰ ਕੋਲ ਰੱਖੀਆਂ ਸਨ ਜਿੰਨਾਂ ਨੂੰ ਸਰਕਾਰ ਨੇ ਪੂਰਾ ਕਰ ਦਿੱਤਾ ਹੈ ਤੇ ਉਸ ਸਬੰਧੀ ਨੋਟੀਫਿਕੇਸ਼ਨ ਜਾਰੀ ਹੋ ਚੁੱਕੇ ਹਨ। ਇਸ ਮੌਕੇ ਫੈਡਰੇਸ਼ਨ ਆਫ ਇੰਡੀਅਨ ਐਕਸਪੋਰਟ ਆਰਗੇਨਾਈਜੇਸ਼ਨ ਵੱਲੋਂ ਸੋਨੀ ਨੂੰ ਸਨਮਾਨਤ ਵੀ ਕੀਤਾ ਗਿਆ ਤੇ ਸੋਨੀ ਨੇ ਫੈਡਰੇਸ਼ਨ ਵੱਲੋਂ ਬਣਾਈ ਗਈ ਕਿਤਾਬ ਨੂੰ ਰਿਲੀਜ਼ ਕੀਤਾ।



from Punjabi News -punjabi.jagran.com https://ift.tt/32xjHcu
via IFTTT

No comments:

Post a Comment