ਜੇਐੱਨਐੱਨ, ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੇ ਸਰਗਰਮ ਮਾਮਲਿਆਂ ’ਚ ਲਗਾਤਾਰ ਗਿਰਾਵਟ ਜਾਰੀ ਹੈ। ਪਿਛਲੇ 24 ਘੰਟਿਆਂ ’ਚ ਸਰਗਰਮ ਮਾਮਲੇ 484 ਘੱਟ ਹੋਏ ਹਨ ਤੇ ਮੌਜੂਦਾ ਸਮੇਂ ਇਨ੍ਹਾਂ ਦੀ ਗਿਣਤੀ 77032 ਰਹਿ ਗਈ ਹੈ ਜੋ ਕੁੱਲ ਮਾਮਲਿਆਂ ਦਾ 0.22 ਫ਼ੀਸਦੀ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸ਼ਨਿਚਰਵਾਰ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਕੋਰੋਨਾ ਇਨਫੈਕਸ਼ਨ ਦੇ 7189 ਨਵੇਂ ਮਾਮਲੇ ਮਿਲੇ ਹਨ ਤੇ 387 ਲੋਕਾਂ ਦੀ ਮੌਤ ਹੋਈ ਹੈ। ਮਰਨ ਵਾਲਿਆਂ ’ਚ 342 ਕੇਰਲ ਤੇ 12 ਮਹਾਰਾਸ਼ਟਰ ਤੋਂ ਹਨ।
ਕੋਵਿਨ ਪੋਰਟਲ ਦੇ ਸ਼ਾਮ ਛੇ ਵਜੇ ਤਕ ਦੇ ਅੰਕੜਿਆਂ ਮੁਤਾਬਕ ਹੁਣ ਤਕ ਕੋਰੋਨਾ ਰੋਕੂ ਵੈਕਸੀਨ ਦੀਆਂ 141.31 ਕਰੋੜ ਖ਼ੁਰਾਕਾਂ ਦਿੱਤੀਆਂ ਗਈਆਂ ਹਨ। ਇਨ੍ਹਾਂ ’ਚੋਂ 83.68 ਕਰੋੜ ਪਹਿਲੀ ਤੇ 57.63 ਕਰੋੜ ਦੂਜੀ ਡੋਜ਼ ਸ਼ਾਮਲ ਹਨ।
from Punjabi News -punjabi.jagran.com https://ift.tt/3ekKprz
via IFTTT
No comments:
Post a Comment