ਸਟਾਫ ਰਿਪੋਰਟਰ, ਕੋਟਕਪੂਰਾ : ਪਿੰਡ ਸੰਧਵਾਂ ਨੇੜੇ ਕਿਸੇ ਅਣਪਛਾਤੇ ਵਾਹਨ ਚਾਲਕ ਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ ਕਾਰਨ ਸੰਧਵਾਂ ਵਾਸੀ ਸਤਪਾਲ ਸਿੰਘ (22) ਪੁੱਤਰ ਹਰਪਾਲ ਸਿੰਘ ਤੇ ਉਸ ਦੇ ਸਾਥੀ ਗੁਰਜੀਤ ਸਿੰਘ (20) ਪੁੱਤਰ ਮੰਦਰ ਸਿੰਘ ਵਾਸੀ ਬਸਤੀ ਨਾਨਕਸਰ ਸੰਧਵਾਂ ਦੀ ਮੌਤ ਹੋ ਗਈ। ਘਟਨਾ ਉਪਰੰਤ ਮੌਕੇ ’ਤੇ ਇਕੱਤਰ ਲੋਕਾਂ ਵਲੋਂ ਦੋਵਾਂ ਨੂੰ ਗੰਭੀਰ ਹਾਲਤ ’ਚ ਫ਼ਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ’ਚ ਦਾਖ਼ਲ ਕਰਵਾਇਆ ਜਿੱਥੇ ਇਲਾਜ ਦੌਰਾਨ ਸਤਪਾਲ ਸਿੰਘ ਦੀ ਮੌਤ ਹੋ ਗਈ ਤੇ ਗੁਰਜੀਤ ਸਿੰਘ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ ਗਿਆ ਹੈ। ਤਫ਼ਤੀਸ਼ੀ ਅਧਿਕਾਰੀ ਏਐੱਸਆਈ ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਸ਼ਾਮ ਸਮੇਂ ਗੁਰਜੀਤ ਸਿੰਘ ਦੀ ਵੀ ਮੌਤ ਹੋ ਗਈ ਹੈ ਤੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਨੌਜਵਾਨ ਕੁਆਰੇ ਸਨ। ਇਸ ਸਬੰਧ ’ਚ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਪੜਤਾਲ ਆਰੰਭ ਕਰ ਦਿੱਤੀ ਹੈ।
from Punjabi News -punjabi.jagran.com https://ift.tt/3piCNMu
via IFTTT
No comments:
Post a Comment