ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਿਚਾਲੇ ਮੀਟਿੰਗ ਖਤਮ ਹੋ ਚੁੱਕੀ ਹੈ। ਦੋਵਾਂ ਧਿਰਾਂ ਦੀ ਅਗਲੀ ਬੈਠਕ ਹੁਣ 4 ਜਨਵਰੀ ਨੂੰ ਹੋਵੇਗੀ। ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਹਨਾਂ ਵੱਲੋਂ ਲਗਾਏ ਗਏ ਰੇਲਵੇ ਟ੍ਰੈਕਾਂ ਤੋਂ ਧਰਨਿਆਂ ਨੂੰ ਚੁੱਕ ਲਿਆ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ ਜਿਆਦਾਤਰ ਮੁੱਦਿਆਂ ਤੇ ਸਹਿਮਤੀ ਬਣ ਚੁੱਕੀ ਹੈ।
from Punjabi News -punjabi.jagran.com https://ift.tt/347hrtr
via IFTTT
No comments:
Post a Comment