Responsive Ads Here

Friday, December 24, 2021

ਅਸ਼ਵਨੀ ਸ਼ਰਮਾ ਨੇ ਕਿਹਾ- ਸੂਬੇ 'ਚ ਫੈਲੀ ਅਰਾਜਕਤਾ ਤੇ ਦਹਿਸ਼ਤ ਦੀ ਜ਼ਿੰਮੇਵਾਰੀ ਲੈਣ ਮੁੱਖ ਮੰਤਰੀ, ਕਈ ਪਾਰਟੀਆਂ ਦੇ ਆਗੂ ਭਾਜਪਾ ’ਚ ਸ਼ਾਮਲ

ਪੰਜਾਬੀ ਜਾਗਰਣ ਬਿਊਰੋ, ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਪੋਸਟਰਬਾਜ਼ੀ ਤੋਂ ਬਾਹਰ ਆ ਕੇ ਸੂਬੇ ਦੀ ਸੁਰੱਖਿਆ ਵੱਲ ਧਿਆਨ ਦੇਣ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਕਿ ਸਾਰੀ ਪੁਲਿਸ, ਏਜੰਸੀਆਂ ਅਤੇ ਪ੍ਰਸ਼ਾਸਨ ਮੁੱਖ ਮੰਤਰੀ ਦੇ ਅਧੀਨ ਹਨ ਅਤੇ ਉਨ੍ਹਾਂ ਨੂੰ ਸੂਬੇ ਵਿਚ ਫੈਲੀ ਅਰਾਜਕਤਾ ਅਤੇ ਦਹਿਸ਼ਤ ਦੀ ਜ਼ਿੰਮੇਵਾਰੀ ਲੈਣੀ ਪਵੇਗੀ।

ਸ਼ੁੱਕਰਵਾਰ ਨੂੰ ਇੱਥੇ ਪਾਰਟੀ ਦਫ਼ਤਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ਰਮਾ ਨੇ ਕਿਹਾ ਕਿ ਪੰਜਾਬ ਅੱਜ ਚੁਣੌਤੀਪੂਰਨ ਸਮੇਂ ਵਿੱਚੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਰਿਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਨੇ ਸ਼ਾਸਨ ਕੀਤਾ ਹੈ ਅਤੇ ਭ੍ਰਿਸ਼ਟਾਚਾਰ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੋਈ ਨਿਪਟਾਰਾ ਨਹੀੰਂ ਹੋ ਰਿਹਾ। ਜਦੋਂ ਉਨ੍ਹਾਂ ਨੂੰ ਪੁੱਛਿਆ ਕਿ ਭਾਜਪਾ ਦਾ ਅਕਾਲੀ ਦਲ ਨਾਲ ਗਠਜੋੜ ਰਿਹਾ ਹੈ ਤਾਂ ਸ਼ਰਮਾ ਨੇ ਕਿਹਾ ਕਿ ਭਾਜਪਾ ਦਾ ਅਕਾਲੀ ਦਲ ਨਾਲ ਚੋਣ ਗਠਜੋੜ ਨਹੀਂ ਸਮਾਜਿਕ ਗੱਠਜੋੜ ਸੀ।

ਇਸ ਤੋਂ ਇਲਾਵਾ ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ, ਯੂਥ ਕਾਂਗਰਸ ਦੇ ਸਾਬਕਾ ਸਕੱਤਰ ਜਸਪਾਲ ਸਿੰਘ ਸ਼ੈਰੀ, ਬਸਪਾ ਆਗੂ ਗੁਰਦਰਸ਼ਨ ਸਿੰਘ ਢੋਲਣਮਾਜਰਾ, ਗੁਰਪ੍ਰੀਤ ਸਿੰਘ (ਰੂਪਨਗਰ), ਬਸਪਾ ਦੇ ਖਜ਼ਾਨਚੀ ਭਾਗ ਸਿੰਘ, ਸ਼ੀਤਲ ਸਿੰਘ (ਰੋਪੜ), ਸੇਵਾਮੁਕਤ ਡੀਐੱਸਪੀ ਬੁਲੰਦ ਸਿੰਘ (ਲੁਧਿਆਣਾ), ਸਮਾਜ ਸੇਵੀ ਹਰੀਸ਼ ਬਾਹਰੀ (ਲੁਧਿਆਣਾ), ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਗੁਰਸ਼ਰਨ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਪੁਰੇਵਾਲ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਬਲਾਕ ਸਕੱਤਰ ਜਸਪਾਲ ਸਿੰਘ, ਕਾਂਗਰਸ ਪਾਰਟੀ ਦੇ ਸੀਨੀਅਰ ਵਰਕਰ ਗਗਨਦੀਪ ਸਿੰਘ (ਅੰਮ੍ਰਿਤਸਰ), ਭਾਰਤੀ ਜੰਜੂਆ (ਗੁਰਦਾਸਪੁਰ), ਕੈਪਟਨ ਰਾਮਪਾਲ ਸਿੰਘ, ‘ਆਪ’ ਦੇ ਸੀਨੀਅਰ ਵਰਕਰ ਨਗਿੰਦਰ ਸਿੰਘ, ਲਖਮੀਰ ਸਿੰਘ, ਅਮਰਦੀਪ ਸਿੰਘ ਚੰਢੋਕ, ਐਡਵੋਕੇਟ ਅਰਪਨਦੀਪ ਕੌਰ, ਐਡਵੋਕੇਟ ਧਰੁਵ ਗੁਪਤਾ, ਫਿਰੋਜ਼ਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸ਼ੈਲੇਂਦਰ ਸਿੰਘ (ਫ਼ਿਰੋਜ਼ਪੁਰ) ਅਤੇ ਗੁਰਮੀਤ ਸਿੰਘ ਆਪਣੇ ਸਾਥੀਆਂ ਸਮੇਤ ਭਾਜਪਾ ਪਰਿਵਾਰ ’ਚ ਸ਼ਾਮਲ ਹੋਏ।

ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ, ਡਾ. ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਿਆਲ ਸਿੰਘ ਸੋਢੀ ਆਦਿ ਵੀ ਹਾਜ਼ਰ ਸਨ।



from Punjabi News -punjabi.jagran.com https://ift.tt/3ppU9qD
via IFTTT

No comments:

Post a Comment