ਮੱਲੇਆਣਾ, ਮੋਗਾ : ਮੁੱਖ ਮੰਤਰੀ ਚਰਨਜੀਤ ਚੰਨੀ ਦੀ ਧਰਮਕੋਟ ਆਮਦ ਨੂੰ ਲੈ ਕੇ ਸਰਕਾਰ ਦੇ ਇਸ਼ਾਰੇ ਤੇ ਐਤਵਾਰ ਦੀ ਸਵੇਰੇ ਤੋਂ ਲਗਾਤਾਰ ਸਾਂਝੇ ਅਧਿਆਪਕ ਫਰੰਟ ਪੰਜਾਬ ਦੇ ਆਗੂਆਂ ਦੇ ਘਰਾਂ 'ਤੇ ਪੁਲਿਸ ਨੇ ਛਾਪਾਮਾਰੀ ਕੀਤੀ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਧਰਮਕੋਟ ਦੇ ਪਿੰਡ ਕਿਸ਼ਨਪੁਰਾ ਕਲਾਂ ਤੋਂ ਅਧਿਆਪਕ ਆਗੂ ਪ੍ਰਗਟਜੀਤ ਸਿੰਘ ਨੂੰ ਗਿ੍ਫਤਾਰ ਕਰ ਕੇ ਜਬਰਨ ਧਰਮਕੋਟ ਥਾਣੇ ਵਿਚ ਬੰਦ ਕਰ ਦਿੱਤਾ ਗਿਆ। ਭਾਵੇਂ ਕਿ ਇਸ ਦੇ ਵਿਰੋਧ ਵਿਚ ਅਧਿਆਪਕ ਜਥੇਬੰਦੀਆਂ ਨੇ ਆਪਣੇ ਸਾਥੀ ਦੀ ਰਿਹਾਈ ਲਈ ਥਾਣੇ ਦਾ ਘਿਰਾਓ ਕਰ ਦਿੱਤਾ ਗਿਆ ਪਰ ਓਧਰ ਅਕਾਲੀ ਦਲ ਵੀ ਅਧਿਆਪਕ ਜਥੇਬੰਦੀ ਦੀ ਪਿੱਠ ਦੇ ਆਣ ਖੜ੍ਹਾ ਹੈ।
ਇਸ 'ਤੇ ਤਿੱਖਾ ਪ੍ਰਤੀਕਰਮ ਕਰਦਿਆਂ ਸੋ੍ਮਣੀ ਅਕਾਲੀ ਦਲ ਦੇ ਸਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਸਰਕਾਰ ਦੇ ਵਿਰੋਧ ਕੀਤਾ ਹੈ। ਉਨ੍ਹਾਂ ਕਾਂਗਰਸ ਦੀ ਚੰਨੀ ਸਰਕਾਰ ਨੂੰ ਆਪਣਾ ਤਾਨਾਸ਼ਾਹੀ ਰਵੱਈਆ ਛੱਡਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਹੱਕ ਮੰਗ ਰਹੇ ਅਧਿਆਪਕਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੀ।
from Punjabi News -punjabi.jagran.com https://ift.tt/3esFBAu
via IFTTT
No comments:
Post a Comment