ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਦੁਰਗਾ ਮਾਤਾ ਮੰਦਰ ਦੇ ਬਿਲਕੁਲ ਸਾਹਮਣੇ ਵਾਪਰੇ ਸੜਕ ਹਾਦਸੇ ਦੇ ਦੌਰਾਨ ਅਕਾਊਂਟੈਂਟ ਦੀ ਮੌਤ ਹੋ ਗਈ। ਹਾਦਸਾ ਇਸ ਕਦਰ ਭਿਆਨਕ ਸੀ ਕਿ ਅਕਾਊਂਟੈਂਟ ਨਵੀਨ ਕੁਮਾਰ ਦਾ ਸਿਰ ਬੁਰੀ ਤਰ੍ਹਾਂ ਫਟ ਗਿਆ।
ਜਾਣਕਾਰੀ ਤੋਂ ਬਾਅਦ ਮੌਕੇ 'ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ ਅੱਠ ਦੀ ਪੁਲਿਸ ਨੇ ਨਵੀਨ ਕੁਮਾਰ (48) ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਜਾਣਕਾਰੀ ਦਿੰਦਿਆਂ ਥਾਣਾ ਡਿਵੀਜ਼ਨ ਨੰਬਰ ਅੱਠ ਦੇ ਏਐੱਸਆਈ ਸ਼ਿੰਗਾਰਾ ਸਿੰਘ ਨੇ ਦੱਸਿਆ ਕਿ ਭਾਮੀਆਂ ਦੇ ਗੁਰੂ ਨਾਨਕ ਨਗਰ ਦਾ ਰਹਿਣ ਵਾਲਾ ਨਵੀਨ ਕੁਮਾਰ ਇਕ ਪ੍ਰਾਈਵੇਟ ਕੰਪਨੀ ਵਿੱਚ ਅਕਾਊਂਟੈਂਟ ਦਾ ਕੰਮ ਕਰਦਾ ਸੀ। ਐਤਵਾਰ ਸ਼ਾਮ ਸਾਢੇ ਛੇ ਵਜੇ ਦੇ ਕਰੀਬ ਉਹ ਆਪਣੇ ਸਕੂਟਰ ਤੇ ਸਵਾਰ ਹੋ ਕੇ ਫੁਹਾਰਾ ਚੌਕ ਵੱਲ ਜਾ ਰਿਹਾ ਸੀ। ਜਿਉਂ ਹੀ ਨਵੀਨ ਕੁਮਾਰ ਦੁਰਗਾ ਮਾਤਾ ਮੰਦਰ ਦੇ ਸਾਹਮਣੇ ਪਹੁੰਚਿਆ ਤਾਂ ਇਕ ਤੇਜ਼ ਰਫਤਾਰ ਟਿੱਪਰ ਨੇ ਉਸ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਨਵੀਨ ਦੀ ਥਾਂ 'ਤੇ ਹੀ ਮੌਤ ਹੋ ਗਈ। ਮੌਕਾ ਦੇਖਦੇ ਹੀ ਚਾਲਕ ਟਿੱਪਰ ਸਮੇਤ ਫ਼ਰਾਰ ਹੋ ਗਿਆ। ਨਵੀਨ ਕੁਮਾਰ ਆਪਣੇ ਪਿੱਛੇ ਪਤਨੀ ਅਤੇ ਇਕ ਬੇਟਾ ਛੱਡ ਗਿਆ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਲਾਸ਼ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਹੈ। ਸੋਮਵਾਰ ਨੂੰ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।
from Punjabi News -punjabi.jagran.com https://ift.tt/3HeAY9u
via IFTTT
No comments:
Post a Comment